
ਬੰਗਾਲ ਸਰਕਾਰ ਬਲਵਿੰਦਰ ਸਿੰਘ ਖ਼ਿਲਾਫ਼ ਦਰਜ ਸਾਰੇ ਕੇਸ ਖ਼ਾਰਜ ਕਰਨ ਲਈ ਵੀ ਹੋਈ ਸਹਿਮਤ
ਨਵੀਂ ਦਿੱਲੀ : ਆਖ਼ਰ 9 ਦਿਨ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਉਸ ਖ਼ਿਲਾਫ਼ ਦਰਜ ਸਾਰੇ ਕੇਸ ਖ਼ਾਰਜ ਕਰਨ ਲਈ ਸਹਿਮਤ ਹੋ ਗਈ।
Manjinder Sirsa
ਇਸ ਬਾਰੇ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਰਮਜੀਤ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਆਖਰ 9 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕੋਲਕਾਤਾ ਦੀ ਸਮੁੱਚੀ ਸਿੱਖ ਸੰਗਤ, ਸਿੰਘ ਸਭਾਵਾਂ ਤੇ ਦੁਨੀਆਂ ਭਰ ਦੇ ਸਿੱਖਾਂ ਦੀ ਅਰਦਾਸ ਸਫਲ ਹੋਈ ਹੈ
Balwinder Singh Wife With Manjinder Sirsa
ਤੇ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਦੁਨੀਆਂ ਭਰ ਦੇ ਸਿੱਖਾਂ ਦੀ ਬਹੁਤ ਵੱਡੀ ਜਿੱਤ ਹੈ।