
ਸਾਰੇ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢ ਲਿਆ ਗਿਆ ਸੀ ਅਤੇ ਹੁਣ ਸਥਿਤੀ ਕਾਬੂ ਹੇਠ ਹੈ।
ਕੋਲਕਾਤਾ - ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਗਣੇਸ਼ ਚੰਦਰ ਐਵੀਨਿਊ ਵਿਚ ਸ਼ੁੱਕਰਵਾਰ ਦੇਰ ਰਾਤ ਨੂੰ ਇੱਕ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਇੱਕ 12 ਸਾਲਾ ਲੜਕੇ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੱਛਮੀ ਬੰਗਾਲ ਦੇ ਫਾਇਰ ਸਰਵਿਸ ਮੰਤਰੀ ਸੁਜੀਤ ਬੋਸ ਨੇ ਦੱਸਿਆ ਕਿ ਸਾਰੇ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢ ਲਿਆ ਗਿਆ ਸੀ ਅਤੇ ਹੁਣ ਸਥਿਤੀ ਕਾਬੂ ਹੇਠ ਹੈ।
Kolkata: A fire broke out in a five-storey building in Kolkata, 2 including a 12-year-old child died
ਅਧਿਕਾਰੀਆਂ ਅਨੁਸਾਰ ਇਸ ਘਟਨਾ ਵਿਚ ਇੱਕ 12 ਸਾਲਾ ਬੱਚੇ ਅਤੇ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਸ ਸਬੰਧ ਵਿਚ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, 'ਲੜਕੇ ਨੇ ਡਰ ਦੇ ਮਾਰੇ ਇਮਾਰਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਸੀ ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਕੁਝ ਮਿੰਟਾਂ ਬਾਅਦ ਉਹ ਦਮ ਤੋੜ ਗਿਆ।
Kolkata: A fire broke out in a five-storey building in Kolkata, 2 including a 12-year-old child died
ਇੱਕ ਔਰਤ ਦੀ ਲਾਸ਼ ਇਮਾਰਤ ਦੇ ਬਾਥਰੂਮ ਵਿੱਚ ਮਿਲੀ। ਇਮਾਰਤ ਵਿਚ ਰਹਿਣ ਵਾਲੇ ਦੋ ਲੋਕ ਜ਼ਖਮੀ ਵੀ ਹੋਏ ਹਨ। ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਬੁਝਾਊ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਉੱਤਰੀ ਹਿੱਸੇ ਵਿਚ ਇਮਾਰਤ ਦੀ ਪਹਿਲੀ ਮੰਜ਼ਲ ‘ਤੇ ਅੱਗ ਲੱਗੀ ਸੀ, ਜੋ ਕਿ ਉਪਰਲੀ ਮੰਜ਼ਿਲ ਵੱਲ ਵੀ ਫੈਲ ਗਈ ਸੀ ਪਰ ਹੁਣ ਸਥਿਤੀ ਕਾਬੂ ਹੇਠ ਹੈ।