
ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਲੋਕਾਂ ਦੀ ਹਸਪਤਾਲ 'ਚ ਹੋਈ
ਪੀਲੀਭੀਤ - ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਇੱਕ ਰੋਡਵੇਜ਼ ਬੱਸ ਅਤੇ ਇੱਕ ਪਿਕਅਪ ਗੱਡੀ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਬੁਰੀ ਤਰ੍ਹਾਂ ਪਲਟ ਗਈ। ਇਸ ਭਿਆਨਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 24 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਪੂਰਨਪੁਰ ਦੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰਿਆ।
Massive Accident In Pilibhit
ਹਾਦਸੇ ਦੀ ਜਾਣਕਾਰੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਜ਼ਖਮੀਆਂ ਦਾ ਇਲਾਜ ਪੀਲੀਭੀਤ ਦੇ ਜ਼ਿਲ੍ਹਾ ਹਸਪਤਾਲ ਅਤੇ ਬਰੇਲੀ ਵਿਖੇ ਕੀਤਾ ਜਾ ਰਿਹਾ ਹੈ।
Massive Accident In Pilibhit
ਦੱਸਿਆ ਜਾ ਰਿਹਾ ਹੈ ਕਿ ਬੱਸ ਲਖਨਊ ਤੋਂ ਪੀਲੀਭੀਤ ਜਾ ਰਹੀ ਸੀ। ਇਸ ਦੌਰਾਨ ਉਸ ਨੂੰ ਪੂਰਨਪੁਰ ਥਾਣਾ ਖੇਤਰ ਵਿਚ ਪਿਕਅਪ ਗੱਡੀ ਨਾਲ ਉਸ ਦਾ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਲੋਕਾਂ ਦੀ ਹਸਪਤਾਲ 'ਚ ਮੌਤ ਹੋ ਗਈ।
ਦੱਸ ਦਈਏ ਕਿ ਪੀਲੀਭੀਤ ਵਿਚ ਆਯੋਜਿਤ ਹਾਦਸੇ ਤੇ ਸੀ ਐਮ ਯੋਗੀ ਆਦਿਤਿਆਨਾਥ ਨੇ ਵੀ ਦੁਖ ਜਾਹਿਰ ਕੀਤਾ ਹੈ। ਸੀ.ਐੱਮ ਯੋਗੀ ਨੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚ ਕੇ ਤੇ ਜਰੂਰੀ ਮਦਦ ਦੇਣ ਦੇ ਆਦੇਸ਼ ਦਿੱਤੇ।