
ਹੁਣ ਨਿਹੰਗ ਭਗਵੰਤ ਸਿੰਘ ਅਤੇ ਗੋਬਿੰਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਨਵੀਂ ਦਿੱਲੀ - ਸਿੰਘੂ ਸਰਹੱਦ 'ਤੇ ਹੋਈ ਘਟਨਾ ਤੋਂ 15 ਘੰਟੇ ਬਾਅਦ ਨਿਹੰਗ ਸਰਬਜੀਤ ਸਿੰਘ ਨੇ ਸ਼ਨੀਵਾਰ ਨੂੰ ਅਪਣਾ ਜੁਰਮ ਕਬੂਲ ਕੇ ਆਤਮ ਸਮਰਪਣ ਕਰ ਦਿੱਤਾ ਸੀ। ਸਰਬਜੀਤ ਨੂੰ ਸਮਰਪਣ ਕਰਨ ਤੋਂ ਪਹਿਲਾਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਕੱਲ੍ਹ ਸਰਬਜੀਤ ਸਿੰਘ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਜਿੱਥੇ ਕੋਰਟ ਨੇ ਪੁਲਿਸ ਨੂੰ ਉਸ ਦਾ 7 ਦਿਨ ਦੀ ਰਿਮਾਂਡ ਦਿੱਤਾ ਸੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਹੁਣ ਤੱਕ ਇਸ ਮਾਮਲੇ ਵਿਚ 4 ਸਿੱਖ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਸਰਬਜੀਤ ਸਿੰਘ ਅਤੇ ਨਰਾਇਣ ਸਿੰਘ ਤੋਂ ਬਾਅਦ ਹੁਣ ਭਗਵੰਤ ਸਿੰਘ ਅਤੇ ਗੋਬਿੰਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।