
ਐਨਡੀਆਰਐਫ ਦੀਆਂ 11 ਟੀਮਾਂ ਤਾਇਨਾਤ
ਤਿਰੂਵਨੰਤਪੁਰਮ: ਕੇਰਲ ਵਿੱਚ ਪੈ ਰਿਹਾ ਭਾਰੀ ਮੀਂਹ ਲੋਕਾਂ ਲਈ ਘਾਤਕ ਸਿੱਧ ਹੋ ਰਿਹਾ ਹੈ। ਕਈ ਸ਼ਹਿਰਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਹੁਣ ਤੱਕ ਨੌਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ ਵੱਧ ਲੋਕ ਲਾਪਤਾ ਹਨ।
Heavy rains wreak havoc in Kerala
ਬਚਾਅ ਲਈ ਫੌਜ ਤਾਇਨਾਤ ਕੀਤੀ ਗਈ ਹੈ। ਭਾਰੀ ਬਾਰਸ਼ ਦੇ ਮੱਦੇਨਜ਼ਰ, ਪਠਾਨਾਮਥਿੱਟਾ, ਕੋੱਟਯਾਮ, ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਤਿਰੂਵਨੰਤਪੁਰਮ, ਕੋਲਮ, ਅਲਾਪੁਝਾ, ਪਲੱਕੜ, ਮਲੱਪੁਰਮ, ਕੋਝੀਕੋਡ ਅਤੇ ਵਾਇਨਾਡ ਜ਼ਿਲਿਆਂ ਲਈ ਔਂਰਜ ਅਲਰਟ ਜਾਰੀ ਕੀਤਾ ਗਿਆ।
Heavy rains wreak havoc in Kerala
ਐਨਡੀਆਰਐਫ ਦੀਆਂ 11 ਟੀਮਾਂ ਤਾਇਨਾਤ
ਸੀਐਮਓ ਨੇ ਦੱਸਿਆ ਕਿ ਐਨਡੀਆਰਐਫ ਦੀਆਂ 11 ਟੀਮਾਂ ਪਠਾਨਮਥਿੱਟਾ, ਕੋੱਟਯਾਮ, ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ ਅਤੇ ਅਲਾਪੁਝਾ ਜ਼ਿਲਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਫੌਜ ਦੀਆਂ ਦੋ ਟੀਮਾਂ ਨੂੰ ਤਿਰੂਵਨੰਤਪੁਰਮ ਅਤੇ ਕੋੱਟਯਾਮ ਵਿੱਚ ਤਾਇਨਾਤ ਕਰਨ ਲਈ ਕਿਹਾ ਗਿਆ ਹੈ।
Heavy rains wreak havoc in Kerala
ਐਮਰਜੈਂਸੀ ਦੀ ਸਥਿਤੀ ਵਿੱਚ, ਹਵਾਈ ਸੈਨਾ ਨੂੰ ਸਟੈਂਡਬਾਏ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਐਨਡੀਆਰਐਫ ਦੀ ਇੱਕ ਟੀਮ ਭਾਰੀ ਮੀਂਹ ਨਾਲ ਪ੍ਰਭਾਵਿਤ ਏਰਨਾਕੁਲਮ ਦੇ ਮੁਵਾਟਟੁਪੁਝਾ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ।