
ਸੋਨੀਆ ਗਾਂਧੀ ਨੇ ਕਿਹਾ- ਲੰਬੇ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਸੀ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਅੱਜ ਦੇਸ਼ ਭਰ ਵਿਚ ਵੋਟਿੰਗ ਹੋਈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਅਸ਼ੋਕ ਗਹਿਲੋਤ ਸਮੇਤ ਕਈ ਦਿੱਗਜ ਨੇਤਾ ਪ੍ਰਧਾਨ ਦੇ ਅਹੁਦੇ ਲਈ ਵੋਟ ਪਾਈ। ਕਾਂਗਰਸ ਹੈੱਡਕੁਆਰਟਰ 'ਚ ਵੋਟਿੰਗ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਨਵੇਂ ਪ੍ਰਧਾਨ ਦੀ ਲੰਬੇ ਸਮੇਂ ਤੋਂ ਉਡੀਕ ਸੀ।
ਸੋਨੀਆ ਗਾਂਧੀ ਨੇ ਪਾਰਟੀ ਹੈੱਡਕੁਆਰਟਰ ਵਿਚ ਆਪਣੀ ਵੋਟ ਪਾਈ। ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਉਹਨਾਂ ਨਾਲ ਵੋਟ ਪਾਈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਕਾਂਗਰਸ ਹੈੱਡਕੁਆਰਟਰ ਪਹੁੰਚ ਕੇ ਆਪਣੀ ਵੋਟ ਪਾਈ।
ਵੋਟਿੰਗ ਤੋਂ ਪਹਿਲਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ 'ਚ ਸੋਨੀਆ ਗਾਂਧੀ ਨੇ ਕਿਹਾ, ''ਮੈਂ ਲੰਬੇ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੀ ਸੀ। ਪੀ ਚਿਦੰਬਰਮ ਨੇ ਸਭ ਤੋਂ ਪਹਿਲਾਂ ਪਾਰਟੀ ਹੈੱਡਕੁਆਰਟਰ 'ਤੇ ਆਪਣੀ ਵੋਟ ਪਾਈ। ਉਹਨਾਂ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼, ਅਜੈ ਮਾਕਨ, ਮੁਕੁਲ ਵਾਸਨਿਕ, ਸੀਨੀਅਰ ਨੇਤਾ ਅੰਬਿਕਾ ਸੋਨੀ ਅਤੇ ਕਈ ਹੋਰ ਲੋਕਾਂ ਨੇ ਵੀ ਵੋਟ ਪਾਈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸੋਮਵਾਰ ਨੂੰ ਹੋਈ ਚੋਣ ਵਿਚ ਸੀਨੀਅਰ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਇਕ-ਦੂਜੇ ਦੇ ਆਹਮੋ-ਸਾਹਮਣੇ ਹਨ। ਇਸ ਚੋਣ ਤੋਂ ਬਾਅਦ ਪਾਰਟੀ ਦਾ 24 ਸਾਲਾਂ ਤੋਂ ਵੱਧ ਸਮੇਂ ਵਿਚ ਗੈਰ-ਗਾਂਧੀ ਪ੍ਰਧਾਨ ਹੋਣਾ ਤੈਅ ਹੈ। ਕਾਂਗਰਸ ਦੇ ਨੌਂ ਹਜ਼ਾਰ ਤੋਂ ਵੱਧ ਚੋਣਕਾਰ (ਡੈਲੀਗੇਟ) ਨੇ ਪਾਰਟੀ ਪ੍ਰਧਾਨ ਦੀ ਚੋਣ ਵਿਚ ਹਿੱਸਾ ਲਿਆ ਹੈ।