
ਜਸਟਿਸ ਬੀ.ਆਰ. ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
ਜ਼ਿਕਰਯੋਗ ਹੈ ਕਿ ਲਖੀਮਪੁਰ ਜ਼ਿਲ੍ਹਾ ਮੁੱਖ ਦਫਤਰ ਤੋਂ ਲਗਭਗ 75 ਕਿਲੋਮੀਟਰ ਦੂਰ ਨੇਪਾਲ ਦੀ ਸਰਹੱਦ ਨਾਲ ਲੱਗਦੇ ਤਿਕੂਨੀਆਂ ਪਿੰਡ ਵਿੱਚ ਹੋਈ ਹਿੰਸਾ ਅਤੇ ਅਗਨੀਕਾਂਡ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਚਾਰ ਕਿਸਾਨ ਅਤੇ ਚਾਰ ਹੋਰ ਲੋਕ ਸ਼ਾਮਲ ਹਨ। ਚਾਰ ਹੋਰਨਾਂ ਵਿੱਚੋਂ ਦੋ ਭਾਜਪਾ ਵਰਕਰ ਅਤੇ ਦੋ ਡਰਾਈਵਰ ਹਨ। ਇਨ੍ਹਾਂ ਤੋਂ ਇਲਾਵਾ 12 ਤੋਂ 15 ਲੋਕ ਜ਼ਖਮੀ ਵੀ ਹੋਏ ਸਨ।