
14 ਅਕਤੂਬਰ ਤੋਂ 14 ਨਵੰਬਰ ਤੱਕ ਹੋਵੇਗੀ ਆਨਲਾਈਨ ਰਜਿਸਟਰੇਸ਼ਨ
11ਵੀਂ ਅਤੇ12ਵੀਂ ਲਈ ਜਾਰੀ ਰਹੇਗੀ ਸਕਾਲਰਸ਼ਿਪ
ਨਵੀਂ ਦਿੱਲੀ : ਸਿੰਗਲ ਗਰਲ ਚਾਈਲਡ ਸਕਾਲਰਸ਼ਿਪ ਸਕੀਮ ਤਹਿਤ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵਲੋਂ ਲੜਕੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਸੀਬੀਐਸਈ ਨੇ ਸਿੰਗਲ ਗਰਲ ਚਾਈਲਡ ਸਕਾਲਰਸ਼ਿਪ ਦੀ ਰਜਿਸਟ੍ਰੇਸ਼ਨ ਲਈ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਾਰੀ ਨੋਟੀਫਿਕੇਸ਼ਨ ਅਨੁਸਾਰ ਯੋਗ ਅਤੇ ਇੱਛੁਕ ਵਿਦਿਆਰਥੀ 14 ਅਕਤੂਬਰ ਤੋਂ 14 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਰਜਿਸਟਰ ਕਰਨ ਲਈ, ਅਧਿਕਾਰਿਤ ਵੈਬਸਾਈਟ cbse.gov.in 'ਤੇ ਜਾ ਕੇ ਸਕਾਲਰਸ਼ਿਪ ਲਈ ਅਰਜ਼ੀ ਦੇਣੀ ਪਵੇਗੀ। ਪ੍ਰਾਪਤ ਹੋਈਆਂ ਅਰਜ਼ੀਆਂ ਦੀ ਪੜਤਾਲ 21 ਅਕਤੂਬਰ ਤੋਂ 21 ਨਵੰਬਰ, 2022 ਤੱਕ ਕੀਤੀ ਜਾਵੇਗੀ। ਇਸ ਸਕੀਮ ਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਅਗਲੀ ਪੜ੍ਹਾਈ ਜਾਰੀ ਰੱਖਣ ਵਿੱਚ ਵਿੱਤੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਜਾਣੋ ਕੌਣ ਕਰ ਸਕਦਾ ਹੈ ਅਪਲਾਈ
ਇਸ ਸਕੀਮ ਤਹਿਤ ਅਪਲਾਈ ਕਰਨ ਲਈ ਵਿਦਿਆਰਥਣਾਂ ਨੂੰ 60 ਫੀਸਦੀ ਅੰਕਾਂ ਨਾਲ 10ਵੀਂ ਜਮਾਤ ਪਾਸ ਕਰਨੀ ਲਾਜ਼ਮੀ ਹੈ। ਇਸ ਦੇ ਨਾਲ ਹੀ ਅਪਲਾਈ ਕਰਨ ਵਾਲੀ ਵਿਦਿਆਰਥਣ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਹੋਣੀ ਚਾਹੀਦੀ ਹੈ ਯਾਨੀ ਉਸ ਦਾ ਕੋਈ ਹੋਰ ਭੈਣ-ਭਰਾ ਨਾ ਹੋਵੇ ਤਾਂ ਹੀ ਉਸ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਸਕੀਮ ਤਹਿਤ ਵਿਦਿਆਰਥਣਾਂ ਨੂੰ 11ਵੀਂ ਅਤੇ 12ਵੀਂ ਭਾਵ ਲਗਾਤਾਰ 2 ਸਾਲਾਂ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ।