ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਦੇ ਸਮੁੰਦਰੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ
Published : Oct 17, 2023, 8:50 pm IST
Updated : Oct 17, 2023, 8:50 pm IST
SHARE ARTICLE
ਪਟਿਆਲਾ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਹੀ ਚਲਾਏ ਜਾਣਗੇ ਪਟਾਕੇ
ਪਟਿਆਲਾ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਹੀ ਚਲਾਏ ਜਾਣਗੇ ਪਟਾਕੇ

ਨਿਵੇਸ਼ਕਾਂ ਕੋਲ ਭਾਰਤ-ਪੱਛਮੀ ਏਸ਼ੀਆ-ਯੂਰਪ ਆਰਥਿਕ ਗਲਿਆਰੇ ਦਾ ਹਿੱਸਾ ਬਣਨ ਦਾ ਮੌਕਾ: ਮੋਦੀ

 

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ 23,000 ਕਰੋੜ ਰੁਪਏ ਦੇ ਸਮੁੰਦਰੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਨੀਲੀ ਅਰਥਵਿਵਸਥਾ ਲਈ ਲੰਮੇ ਸਮੇਂ ਦਾ ਵਿਜ਼ਨ ਦਸਤਾਵੇਜ਼ ਵੀ ਜਾਰੀ ਕੀਤਾ। ਇਕ ਅਧਿਕਾਰਤ ਬਿਆਨ ਅਨੁਸਾਰ, ਇਹ ਬੰਦਰਗਾਹ ਸਹੂਲਤਾਂ ਨੂੰ ਵਧਾਉਣ, ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਸਹਿਯੋਗ ਦੀ ਸਹੂਲਤ ਦੇ ਉਦੇਸ਼ ਨਾਲ ਰਣਨੀਤਕ ਪਹਿਲਕਦਮੀਆਂ ਦੀ ਰੂਪਰੇਖਾ ਤਿਆਰ ਕਰਦਾ ਹੈ।

ਉਨ੍ਹਾਂ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ’ ਦੇ ਤੀਜੇ ਐਡੀਸ਼ਨ ਦੌਰਾਨ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਲਈ 23,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਜਾਂ ਨੀਂਹ ਪੱਥਰ ਰਖਿਆ। ਇਸ ਸੰਮੇਲਨ ’ਚ ਭਵਿੱਖ ਦੀਆਂ ਬੰਦਰਗਾਹਾਂ ਸਮੇਤ ਸਮੁੰਦਰੀ ਖੇਤਰ ਨਾਲ ਜੁੜੇ ਪ੍ਰਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਾਰਬਨ ’ਚ ਕਟੌਤੀ (ਡੀਕਾਰਬੋਨਾਈਜ਼ੇਸ਼ਨ), ਤੱਟਵਰਤੀ ਸ਼ਿਪਿੰਗ ਅਤੇ ਅੰਦਰੂਨੀ ਜਲ ਆਵਾਜਾਈ, ਜਹਾਜ਼ ਨਿਰਮਾਣ, ਵਿੱਤ, ਸਮੁੰਦਰੀ ਸੈਰ-ਸਪਾਟਾ ਆਦਿ ਵਰਗੇ ਮੁੱਦਿਆਂ 'ਤੇ ਵੀ ਬੈਠਕ ’ਚ ਚਰਚਾ ਕੀਤੀ ਜਾਵੇਗੀ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਿਵੇਸ਼ਕਾਂ ਕੋਲ ਦੇਸ਼ ਨਾਲ ਸਾਂਝੇਦਾਰੀ ਕਰਨ ਅਤੇ ਭਾਰਤ-ਪਛਮੀ ਏਸ਼ੀਆ-ਯੂਰਪ ਆਰਥਕ ਲਾਂਘੇ (ਆਈ.ਐਮ.ਈ.ਈ.ਸੀ.) ਦਾ ਹਿੱਸਾ ਬਣਨ ਦਾ ਮੌਕਾ ਹੈ। ਮੋਦੀ ਨੇ ਕਿਹਾ ਕਿ ਭਾਰਤ ਨੇ ਜੀ-20 ਸੰਮੇਲਨ ’ਚ ਗਲਿਆਰੇ ’ਤੇ ਸਹਿਮਤੀ ਬਣਾਉਣ ’ਤੇ ਜ਼ੋਰ ਦਿਤਾ।
ਮੋਦੀ ਨੇ ਕਿਹਾ ਕਿ ਬਹੁਤ ਘੱਟ ਦੇਸ਼ਾਂ ਨੂੰ ਵਿਕਾਸ, ਜਨਸੰਖਿਆ, ਲੋਕਤੰਤਰ ਅਤੇ ਮੰਗ ਦੀ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਭਾਰਤ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਦਾ ਸੱਦਾ ਵੀ ਦਿਤਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਤਿਹਾਸ ’ਚ ਜਦੋਂ ਵੀ ਭਾਰਤ ਦੀ ਸਮੁੰਦਰੀ ਸਮਰੱਥਾ ਮਜ਼ਬੂਤ ਹੋਈ ਹੈ, ਦੇਸ਼ ਅਤੇ ਦੁਨੀਆ ਨੂੰ ਇਸ ਦਾ ਲਾਭ ਹੋਇਆ ਹੈ। ਉਨ੍ਹਾਂ ਦੀ ਸਰਕਾਰ ਪਿਛਲੇ 9-10 ਸਾਲਾਂ ’ਚ ਸਮੁੰਦਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਗਲਿਆਰੇ ’ਚ ਕੌਮਾਂਤਰੀ ਸਮੁੰਦਰੀ ਉਦਯੋਗ ਨੂੰ ਬਦਲਣ ਦੀ ਸਮਰੱਥਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement