1984 ਸਿੱਖ ਕਤਲੇਆਮ ਮਾਮਲਾ
Published : Oct 17, 2025, 6:51 pm IST
Updated : Oct 17, 2025, 6:51 pm IST
SHARE ARTICLE
1984 Sikh riots case
1984 Sikh riots case

ਦੋਸ਼ੀ ਠਹਿਰਾਏ ਜਾਣ ਵਿਰੁੱਧ ਸੱਜਣ ਕੁਮਾਰ ਦੀ ਅਪੀਲ 'ਤੇ ਹਾਈ ਕੋਰਟ 'ਚ ਸੁਣਵਾਈ 19 ਨਵੰਬਰ ਨੂੰ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਕੇਸ ਵਿਚ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਨੂੰ ਚੁਨੌਤੀ ਦੇਣ ਵਾਲੀ ਅਪੀਲ ਉਤੇ ਦਿੱਲੀ ਹਾਈ ਕੋਰਟ ਨਵੰਬਰ ’ਚ ਸੁਣਵਾਈ ਕਰੇਗੀ।

ਜਸਟਿਸ ਵਿਵੇਕ ਚੌਧਰੀ ਅਤੇ ਜਸਟਿਸ ਮਨੋਜ ਜੈਨ ਦੀ ਬੈਂਚ ਦੇ ਸਾਹਮਣੇ ਇਸ ਅਪੀਲ ਦੀ ਸੁਣਵਾਈ ਹੋਣੀ ਸੀ। ਹੁਣ ਇਹ ਮਾਮਲਾ 19 ਨਵੰਬਰ ਲਈ ਤੈਅ ਕੀਤਾ ਗਿਆ ਹੈ। ਕੁਮਾਰ ਨੂੰ 25 ਫ਼ਰਵਰੀ ਨੂੰ ਹੇਠਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਦੋਸ਼ੀ ਦੇ ਬੁਢਾਪੇ ਅਤੇ ਬਿਮਾਰੀ ਨੂੰ ਵੇਖਦਿਆਂ ਘੱਟ ਸਜ਼ਾ ਦਿਤੀ ਗਈ।

ਹੇਠਲੀ ਅਦਾਲਤ ਨੇ ਕਿਹਾ ਕਿ ਹਾਲਾਂਕਿ ਇਸ ਮਾਮਲੇ ਵਿਚ ਦੋ ਬੇਕਸੂਰ ਵਿਅਕਤੀਆਂ ਦੀ ਹੱਤਿਆ ਘੱਟ ਅਪਰਾਧ ਨਹੀਂ ਹੈ, ਪਰ ਇਹ ਕੋਈ ਦੁਰਲੱਭ ਮਾਮਲਾ ਨਹੀਂ ਹੈ ਜਿਸ ਵਿਚ ਮੌਤ ਦੀ ਸਜ਼ਾ ਦਿਤੀ ਜਾਣੀ ਚਾਹੀਦੀ ਹੈ।

ਇਹ ਮਾਮਲਾ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਬੇਟੇ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਕਤਲ ਦੇ ਅਪਰਾਧ ਵਿਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਅਤੇ ਘੱਟੋ-ਘੱਟ ਉਮਰ ਕੈਦ ਦੀ ਸਜ਼ਾ ਹੁੰਦੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement