
ਪੀ ਚਿੰਦਬਰਮ ਨੂੰ ਸੈਸ਼ਨ ਵਿਚ ਭਾਗ ਲੈਣ ਦੀ ਦਿੱਤੀ ਜਾਵੇ ਆਗਿਆ-ਅਜ਼ਾਦ
ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਂ ਬੁਲਾਈ ਗਈ ਆੱਲ ਪਾਰਟੀ ਮੀਟਿੰਗ ਵਿਚ ਨੈਸ਼ਨਲ ਕਾਨਫਰੰਸ ਦੇ ਮੁੱਖੀ ਫਾਰੂਕ ਅਬਦੂਲਾ ਦੀ ਰਿਹਾਈ ਦੀ ਮੰਗ ਉੱਠੀ। ਕਈ ਵਿਰੋਧੀ ਪਾਰਟੀਆਂ ਨੇ ਇੱਕ ਸੁਰ ਵਿਚ ਅਬਦੂਲਾ ਦੀ ਰਿਹਾਈ ਦੀ ਮੰਗ ਕੀਤੀ। ਕਾਂਗਰਸ ਨੇਤਾ ਗੁਲਾਮ ਲਬੀ ਅਜ਼ਾਦ ਨੇ ਕਿਹਾ ਕਿ 'ਅਬਦੂਲਾ ਸਾਹਿਬ ਜੋ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਨਜ਼ਰਬੰਦ ਹਨ ਸਰਕਾਰ ਉਨ੍ਹਾਂ ਨੂੰ ਸਰਦ ਰੁੱਤ ਸੈਸ਼ਨ ਵਿਚ ਭਾਗ ਲੈਣ ਦੀ ਆਗਿਆ ਦੇਵੇ'।
File Photo
ਅਜ਼ਾਦ ਨੇ ਨਾਲ ਹੀ ਜੇਲ੍ਹ ਵਿਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿੰਦਬਰਮ ਨੂੰ ਵੀ ਸੈਸ਼ਨ ਵਿਚ ਭਾਗ ਲੈਣ ਦੀ ਵਕਾਲਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੀ ਕਈ ਅਜਿਹੀ ਉਦਾਹਰਨਾਂ ਹਨ ਕਿ ਸੰਸਦ ਮੈਬਰਾਂ ਨੂੰ ਸੰਸਦ ਦੇ ਸੈਸ਼ਨਾਂ ਵਿਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਗਈ ਹੈ ਚਾਹੇ ਉਨ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਜਾ ਰਹੀ ਹੋਵੇ। ਇਸ ਲਈ ਪੀ ਚਿੰਦਬਰਮ ਨੂੰ ਵੀ ਸੈਸ਼ਨ ਵਿਚ ਭਾਗ ਲੈਣ ਦੀ ਆਗਿਆ ਦਿੱਤੀ ਜਾਵੇ। ਦੱਸ ਦਈਏ ਕਿ ਪ੍ਰਹਿਲਾਦ ਜੋਸ਼ੀ ਦੁਆਰਾ ਬੁਲਾਈ ਗਈ ਇਸ ਮੀਟਿੰਗ ਵਿਚ ਭਾਗ ਲੈਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਦੇ ਸੰਸਦ ਮੈਂਬਰ ਗੁਲਾਮ ਨਬੀ ਅਜ਼ਾਦ ਸਮੇਤ ਕਈਂ ਪਾਰਟੀਆਂ ਦੇ ਨੇਤਾ ਪਹੁੰਚੇ ਸਨ।
ਨਾਗਰਿਕਤਾ ਬਿੱਲ ਪੇਸ਼ ਕਰਨ ਦੀ ਤਿਆਰੀ 'ਚ ਸਰਕਾਰ
ਸੋਮਵਾਰ ਤੋਂ ਸ਼ੁਰੂ ਹੋਣ ਦਾ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਨਾਗਰਿਕਤਾ ਬਿੱਲ ਪੇਸ਼ ਕਰਨ, ਜੰਮੂ ਕਸ਼ਮੀਰ ਦੀ ਸਥਿਤੀ, ਆਰਥਿਕ ਸੁਸਤੀ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਰਕਾਰ ਵਿਵਾਦਪੂਰਨ ਨਾਗਰਿਕਤਾ ਬਿੱਲ ਨੂੰ ਪਾਸ ਕਰਾਉਣ ਦੀ ਤਿਆਰੀ 'ਚ ਹੈ। ਇਸਦਾ ਮੁੱਖ ਮੰਤਵ ਗੁਆਂਢੀ ਦੇਸ਼ਾਂ ਤੋਂ ਆਏ ਗੈਰ-ਮੁਸਲਮਾਨਾਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਦੱਸ ਦਈਏ ਕਿ ਸਰਕਾਰ ਨੇ ਇਹ ਬਿੱਲ ਆਪਣੇ ਪਹਿਲੇ ਕਾਰਜ ਕਾਲ ਵਿਚ ਵੀ ਪੇਸ਼ ਕੀਤਾ ਸੀ ਪਰ ਵਿਰੋਧੀ ਧਿਰਾਂ ਦੇ ਵਿਰੋਧ ਦੇ ਚੱਲਦਿਆਂ ਇਸ ਬਿੱਲ ਨੂੰ ਪਾਸ ਨਹੀਂ ਕਰਾਇਆ ਜਾ ਸਕਿਆ ਸੀ।