ਕਾਨਪੁਰ 'ਚ 6 ਸਾਲਾ ਬੱਚੀ ਨਾਲ ਹੋਏ ਬਲਾਤਕਾਰ ਮਾਮਲੇ 'ਚ ਦੋਸ਼ੀ ਗ੍ਰਿਫਤਾਰ
Published : Nov 17, 2020, 12:34 pm IST
Updated : Nov 17, 2020, 12:38 pm IST
SHARE ARTICLE
rape
rape

ਪੁਰਸ਼ੋਤਮ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ

ਕਾਨਪੁਰ: ਕਾਨਪੁਰ ਜ਼ਿਲ੍ਹੇ ਦੇ ਘਾਟਮਪੁਰ ਤੋਂ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੋਂ ਦੀ ਇੱਕ 6 ਸਾਲਾ ਮਾਸੂਮ ਬੱਚੀ ਅੰਧਵਿਸ਼ਵਾਸ ਦਾ ਸ਼ਿਕਾਰ ਹੋ ਗਈ। ਦੀਵਾਲੀ ਦੀ ਰਾਤ ਕਾਲੇ ਜਾਦੂ ਤੇ ਤੰਤਰ-ਮੰਤਰ ਲਈ 6 ਸਾਲ ਦੀ ਦਲਿਤ ਲੜਕੀ ਦਾ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ। ਇਸ ਘਟਨਾ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਿਆ ਤਾਂ ਐਡੀਸ਼ਨਲ ਪੁਲਿਸ ਸੁਪਰਡੈਂਟ ਬ੍ਰਿਜੇਸ਼ ਸ੍ਰੀਵਾਸਤਵ ਨੇ ਦੱਸਿਆ ਕਿ ਉਨ੍ਹਾਂ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟਿਆ।

ਜਾਣੋ ਪੂਰਾ ਮਾਮਲਾ 
ਲੜਕੀ ਨਾਲ ਰੇਪ ਤੋਂ ਬਾਅਦ ਉਸ ਨੂੰ ਮਾਰ ਦਿੱਤਾ ਗਿਆ ਤੇ ਫਿਰ ਦੋਵਾਂ ਮੁਲਜ਼ਮਾਂ ਨੇ ਲੜਕੀ ਦੇ ਦੋਵੇਂ ਫੇਫੜੇ ਕੱਢ ਕੇ ਮੁੱਖ ਦੋਸ਼ੀ ਪੁਰਸ਼ੋਤਮ ਨੂੰ ਦੇ ਦਿੱਤੇ। ਪੁਰਸ਼ੋਤਮ ਨੂੰ ਕਾਲਾ ਜਾਦੂ ਕਰਨ ਲਈ ਇਨ੍ਹਾਂ ਅੰਗਾਂ ਦੀ ਜ਼ਰੂਰਤ ਸੀ। ਸ੍ਰੀਵਾਸਤਵ ਨੇ ਦੱਸਿਆ ਕਿ ਪੁਰਸ਼ੋਤਮ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਉਸ ਦੀ ਪਤਨੀ ਨੂੰ ਇਸ ਜੁਰਮ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਦੇ ਅਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਹੈ।

rape case

ਉਨ੍ਹਾਂ ਦੱਸਿਆ ਕਿ ਪੁਰਸ਼ੋਤਮ ਨੇ ਪਹਿਲਾਂ ਪੁਲਿਸ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਪਰ ਸਖਤੀ ਨਾਲ ਪੁੱਛਗਿੱਛ ਕਰਨ 'ਤੇ ਉਸ ਨੇ ਸਾਰਾ ਸੱਚ ਦੱਸ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਵਿਆਹ 1999 ਵਿੱਚ ਹੋਇਆ ਸੀ ਪਰ ਹੁਣ ਤੱਕ ਉਸ ਦੇ ਕੋਈ ਬੱਚੇ ਨਹੀਂ ਹੈ। ਸ੍ਰੀਵਾਸਤਵ ਅਨੁਸਾਰ ਪੁਰਸ਼ੋਤਮ ਨੇ ਦੱਸਿਆ ਕਿ ਉਸ ਨੂੰ ਬੱਚੇ ਪੈਦਾ ਕਰਨ ਲਈ ਕਾਲਾ ਜਾਦੂ ਕਰਨ ਦੀ ਸਲਾਹ ਦਿੱਤੀ ਗਈ ਸੀ, ਇਸ ਦੇ ਲਈ ਇੱਕ ਬੱਚੇ ਦੇ ਫੇਫੜਿਆਂ ਦੀ ਜ਼ਰੂਰਤ ਸੀ ਜਿਸ ਕਾਰਨ ਉਸ ਨੇ ਆਪਣੇ ਭਤੀਜੇ ਅੰਕੁਲ ਅਤੇ ਉਸ ਦੇ ਦੋਸਤ ਬੀਰਨ ਨੂੰ ਆਪਣੇ ਗੁਆਂਢੀਆਂ ਦੀ ਬੱਚੀ ਨੂੰ ਅਗਵਾ ਕਰਨ ਲਈ ਤਿਆਰ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement