ਭੁੱਖਮਰੀ ਤੇ ਕੁਪੋਸ਼ਣ : ਜਵਾਬ ਤੋਂ ਨਾਖ਼ੁਸ਼ Supreme Court ਨੇ ਪਾਈ ਕੇਂਦਰ ਸਰਕਾਰ ਨੂੰ ਝਾੜ 
Published : Nov 17, 2021, 3:24 pm IST
Updated : Nov 17, 2021, 3:24 pm IST
SHARE ARTICLE
Supreme Court
Supreme Court

ਭੁੱਖ ਨਾਲ ਮਰ ਰਹੇ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣਾ ਹੀ ਕਲਿਆਣਕਾਰੀ ਰਾਜ ਦੀ ਪਹਿਲੀ ਜ਼ਿਮੇਵਾਰੀ : ਸੁਪਰੀਮ ਕੋਰਟ 

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਮਿਊਨਿਟੀ ਕਿਚਨ ਸਕੀਮ ਨੂੰ ਲਾਗੂ ਕਰਨ ਲਈ ਪੂਰੇ ਭਾਰਤ ਦੀ ਨੀਤੀ ਬਣਾਉਣ 'ਤੇ ਕੇਂਦਰ ਦੇ ਜਵਾਬ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ।

Starvation Starvation

ਕੋਰਟ ਨੇ ਦਾਅਵਾ ਕਰਦੇ ਹੋਏ ਕਿ ਕਲਿਆਣਕਾਰੀ ਰਾਜ ਦੀ ਪਹਿਲੀ ਜ਼ਿੰਮੇਵਾਰੀ "ਭੁੱਖ ਨਾਲ ਮਰ ਰਹੇ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣਾ" ਹੈ ਇਸ ਸਬੰਧੀ ਕੇਂਦਰ ਨੂੰ ਵੱਖ ਵੱਖ ਸੂਬਿਆਂ ਨਾਲ ਇਸ ਮੁੱਦੇ ’ਤੇ ਮੀਟਿੰਗ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿਤਾ ਹੈ।

justices-nv-ramana-as-bopanna-hima-kohlijustices-nv-ramana-as-bopanna-hima-kohli

ਅਧੀਨ ਸਕੱਤਰ ਪੱਧਰ ਦੇ ਅਧਿਕਾਰੀ ਵਲੋਂ ਦਾਇਰ ਕੀਤੇ ਕੇਂਦਰ ਦੇ ਹਲਫ਼ਨਾਮੇ 'ਤੇ ਚੀਫ਼ ਜਸਟਿਸ ਐਨਵੀ ਰਮਨਾ,ਜਸਟਿਸ ਏਐਸ ਬੋਪੰਨਾ ਅਤੇ ਹਿਮਾ ਕੋਹਲੀ ਦੀ ਬੈਂਚ ਵੀ ਕੇਂਦਰ ਦੇ ਹਲਫ਼ਨਾਮੇ ਤੋਂ ਨਾਰਾਜ਼ਗੀ ਜਤਾਈ ਕਿਉਂਕਿ ਇਸ ’ਚ ਤਜਵੀਜ਼ਸ਼ੁਦਾ ਯੋਜਨਾ ਬਾਰੇ ਤੇ ਇਸ ਨੂੰ ਅਮਲ ’ਚ ਲਿਆਉਣ ਬਾਰੇ ਵੇਰਵੇ ਵੀ ਨਹੀਂ ਦਿਤੇ ਗਏ।

Supreme CourtSupreme Court

ਉਨ੍ਹਾਂ ਨੇ ਸਰਕਾਰ ਨੂੰ ਆਖਰੀ ਚਿਤਾਵਨੀ ਦਿਤੀ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਉਸ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਜਿਸ ’ਚ ਪਟੀਸ਼ਨਰ ਨੇ ਕੇਂਦਰ, ਰਾਜਾਂ ਤੇ ਯੂਟੀਜ਼ ਨੂੰ ਲੰਗਰਾਂ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਭੁੱਖਮਰੀ ਤੇ ਕੁਪੋਸ਼ਣ ਨਾਲ ਜੂਝ ਰਹੇ ਲੋਕਾਂ ਦੀ ਮਦਦ ਕੀਤੀ ਜਾ ਸਕੇ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement