ਲਖੀਮਪੁਰ ਖੀਰੀ ਮਾਮਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ 'ਚ ਹੋਵੇਗੀ ਜਾਂਚ
Published : Nov 17, 2021, 2:06 pm IST
Updated : Nov 17, 2021, 2:07 pm IST
SHARE ARTICLE
Supreme Court on Lakhimpur Kheri Case
Supreme Court on Lakhimpur Kheri Case

ਜਸਟਿਸ ਰਾਕੇਸ਼ ਕੁਮਾਰ ਜੈਨ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਗੇ।

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਮਾਮਲੇ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ। ਜਸਟਿਸ ਰਾਕੇਸ਼ ਕੁਮਾਰ ਜੈਨ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਗੇ।

Supreme CourtSupreme Court

ਹੋਰ ਪੜ੍ਹੋ: ਤਰਨਤਾਰਨ 'ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਦਾ ਸਮਾਨ ਸੜ ਕੇ ਸੁਆਹ

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਪੁਨਰਗਠਨ ਕੀਤਾ ਹੈ, ਜਿਸ ਵਿਚ ਤਿੰਨ ਸੀਨੀਅਰ ਆਈਪੀਐਸ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਅਧਿਕਾਰੀ ਐਸਬੀ ਸ਼ਿਰੋਡਕਰ, ਦੀਪੇਂਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਸੁਪਰੀਮ ਕੋਰਟ ਵਿਚ ਮਾਮਲੇ ਦੀ ਅਗਲੀ ਸੁਣਵਾਈ ਚਾਰਜਸ਼ੀਟ ਦਾਇਰ ਹੋਣ ਅਤੇ ਸੇਵਾਮੁਕਤ ਜੱਜ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।

Lakhimpur Khedi Incident Lakhimpur Kheri Incident

ਹੋਰ ਪੜ੍ਹੋ: ਏਕਤਾ ਉਗਰਾਹਾਂ ਵਲੋਂ CM ਚੰਨੀ ਨਾਲ ਮੁਲਾਕਾਤ,ਕਿਸਾਨੀ ਮੰਗਾਂ 'ਤੇ ਬਣੀ ਸਹਿਮਤੀ 

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਲਈ ਸੁਪਰੀਮ ਕੋਰਟ ਨੇ ਜਸਟਿਸ ਰਾਕੇਸ਼ ਕੁਮਾਰ ਜੈਨ, ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ ਸੀ।

Lakhimpur Kheri CaseLakhimpur Kheri Case

ਹੋਰ ਪੜ੍ਹੋ: ਕਿਸਾਨਾਂ ਨੂੰ CM ਸਕਿਉਰਿਟੀ ਨੇ ਮਾਰੇ ਧੱਕੇ, ਮਨਾਉਣ ਲਈ ਖੁਦ ਪਹੁੰਚੇ CM ਚੰਨੀ

ਸੁਪਰੀਮ ਕੋਰਟ ਨੇ ਸੂਬੇ ਦੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਐਸਆਈਟੀ ਵਿਚ ਸ਼ਾਮਲ ਕਰਨ ਲਈ ਕਿਹਾ ਸੀ, ਜਿਸ ’ਤੇ ਅੱਜ ਫੈਸਲਾ ਸੁਣਾਇਆ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਸੂਬੇ ਤੋਂ ਬਾਹਰ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਸਹਿਮਤੀ ਦਿੱਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement