ਜੰਮੂ-ਕਸ਼ਮੀਰ 'ਚ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ, 8 ਲੋਕਾਂ ਦੀ ਮੌਤ

By : GAGANDEEP

Published : Nov 17, 2022, 8:50 am IST
Updated : Nov 17, 2022, 2:01 pm IST
SHARE ARTICLE
photo
photo

ਕਾਰ ਫਿਸਲਣ ਕਾਰਨ ਵਾਪਰਿਆ ਹਾਦਸਾ

 

 ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ 'ਚ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਾਮ 5.30 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਜਿਸ ਕਾਰਨ ਕਾਰ ਵਿੱਚ ਸਵਾਰ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਕੀਤਾ। ਕਾਰ ਨੂੰ ਖੱਡ 'ਚੋਂ ਕੱਢਣ ਲਈ ਕਰੇਨ ਬੁਲਾਈ ਗਈ ਹੈ। ਹਨੇਰਾ ਹੋਣ ਕਾਰਨ ਬਚਾਅ ਕਾਰਜਾਂ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਪਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ ਅਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ।

ਕਿਸ਼ਤਵਾੜ ਦੇ ਡੀਸੀ ਦੇਵਾਂਸ਼ ਯਾਦਵ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਕਾਰ ਦੇ ਫਿਸਲਣ ਕਾਰਨ ਹੋਇਆ। ਮੁੱਢਲੀ ਜਾਣਕਾਰੀ ਅਨੁਸਾਰ ਨਿੱਜੀ ਕੈਬ ਵਿੱਚ ਅੱਠ ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਸਾਰਿਆਂ ਦੀ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਠ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement