ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਨਵੀਂ ਦਿੱਲੀ: ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਅਤੇ ਦੋ ਹੋਰਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਵਿਕਾਸ ਢੱਲ ਨੇ ਕਿਹਾ, "ਤਿੰਨੋਂ (ਜ਼ਮਾਨਤ) ਅਰਜ਼ੀਆਂ ਖਾਰਜ ਹੋ ਗਈਆਂ ਹਨ।" ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਜੱਜ ਨੇ ਵੈਭਵ ਜੈਨ ਅਤੇ ਅੰਕੁਸ਼ ਜੈਨ ਸਮੇਤ ਦੋਸ਼ੀਆਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਾਂਚ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਦਰਜ ਸੀਬੀਆਈ ਦੀ ਐੱਫਆਈਆਰ ਦੇ ਆਧਾਰ 'ਤੇ 2017 'ਚ ਮਨੀ ਲਾਂਡਰਿੰਗ ਮਾਮਲੇ 'ਚ ਜੈਨ ਨੂੰ ਗ੍ਰਿਫਤਾਰ ਕੀਤਾ ਸੀ।
ਜੈਨ 'ਤੇ ਕਥਿਤ ਤੌਰ 'ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਦੇ ਜ਼ਰੀਏ ਕਾਲੇ ਧਨ ਨੂੰ ਸਫੇਦ 'ਚ ਬਦਲਣ ਦਾ ਇਲਜ਼ਾਮ ਹੈ। ਅਦਾਲਤ ਨੇ ਹਾਲ ਹੀ ਵਿਚ ਮਨੀ ਲਾਂਡਰਿੰਗ ਕੇਸ ਦੇ ਸਬੰਧ ਵਿਚ ਜੈਨ, ਉਸ ਦੀ ਪਤਨੀ ਅਤੇ ਚਾਰ ਕੰਪਨੀਆਂ ਸਮੇਤ ਅੱਠ ਹੋਰਾਂ ਵਿਰੁੱਧ ਈਡੀ ਦੁਆਰਾ ਦਾਇਰ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਦਾ ਵੀ ਨੋਟਿਸ ਲਿਆ ਸੀ।