World Cup 2023: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕੱਪ ਫਾਈਨਲ ਮੈਚ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਇਨ੍ਹਾਂ ਚੀਜ਼ਾਂ 'ਤੇ ਹੋਵੇਗੀ ਪਾਬੰਦੀ

By : GAGANDEEP

Published : Nov 17, 2023, 9:31 pm IST
Updated : Nov 17, 2023, 9:31 pm IST
SHARE ARTICLE
Chandigarh Police has issued an advisory regarding the World Cup final match
Chandigarh Police has issued an advisory regarding the World Cup final match

ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਜਨਤਕ ਥਾਂ ’ਤੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਉਣ ’ਤੇ ਪਾਬੰਦੀ

Chandigarh Police has issued an advisory regarding the World Cup final match: ਵਿਸ਼ਵ ਕੱਪ 2023: 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ ਫਾਈਨਲ ਮੈਚ ਲਈ ਸਾਰੇ ਰਾਜਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਨੇ ਫਾਈਨਲ ਮੈਚ ਨੂੰ ਲੈ ਕੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਅਡਵਾਈਜ਼ਰੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: London News: ਲੰਡਨ ’ਚ ਨਾਬਾਲਗ ਸਿੱਖ ਦਾ ਚਾਕੂ ਮਾਰ ਕੇ ਕਤਲ  

ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਕਿਸੇ ਵੀ ਜਨਤਕ ਥਾਂ 'ਤੇ ਬਿਨਾਂ ਇਜਾਜ਼ਤ ਦੇ ਸਕਰੀਨ ਲਗਾਉਣ ਜਾਂ ਇਕੱਠ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਤਾਬਕ ਆਗਿਆ ਲੈ ਕੇ ਹੀ ਸਕਰੀਨਾਂ ਰਾਹੀਂ ਜਾਂ ਭੀੜ ਇਕੱਠੀ ਕਰਕੇ ਹੀ ਮੈਚ ਦੇਖਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Mohali News: ਮੋਹਾਲੀ 'ਚ ਗੁਰਦੁਆਰਾ ਝਗੜੇ 'ਚ ਮਾਮਲਾ ਦਰਜ, ਸੱਤ ਵਿਅਕਤੀ ਨਾਮਜ਼ਦ 

ਪਟਾਕੇ ਚਲਾਉਣ 'ਤੇ ਵੀ ਪਾਬੰਦੀ
ਪੁਲਿਸ ਮੁਤਾਬਕ ਵਿਸ਼ਵ ਕੱਪ ਤੋਂ ਬਾਅਦ ਵੱਡੀ ਗਿਣਤੀ 'ਚ ਪਟਾਕੇ ਵੀ ਫੂਕੇ ਜਾਂਦੇ ਹਨ। ਹਾਲਾਂਕਿ, ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ 'ਤੇ ਪਾਬੰਦੀ ਹੈ। ਅਜਿਹੇ 'ਚ ਪੁਲਿਸ ਨੇ ਮੈਚ ਦੌਰਾਨ ਜਾਂ ਬਾਅਦ 'ਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇੱਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ।

ਪੁਲਿਸ ਨੇ ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਜਨਤਕ ਥਾਂ ’ਤੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਇਹ ਵੀ ਕਿਹਾ ਗਿਆ ਹੈ ਕਿ ਮੈਚ ਦੌਰਾਨ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ, ਜਲੂਸ ਜਾਂ ਹੰਗਾਮਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement