Israel-Hamas war: ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਭਾਰਤ ਸਖ਼ਤ ਨਿੰਦਾ ਕਰਦਾ ਹੈ : PM ਮੋਦੀ
Published : Nov 17, 2023, 3:38 pm IST
Updated : Nov 17, 2023, 3:38 pm IST
SHARE ARTICLE
PM Modi
PM Modi

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਫ਼ਲਸਤੀਨੀ ਅਥਾਰਟੀ ਦੇ ਰਾਸ਼ਟਰਪਮੀ ਮਹਿਮੂਦ ਅੱਬਾਸ ਨਾਲ ਫ਼ੋਨ ’ਤੇ ਹੋਈ ਗੱਲਬਾਤ ਦਾ ਵੀ ਜ਼ਿਕਰ ਕੀਤਾ

Israel-Hamas war: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਅਤੇ ਇਜ਼ਰਾਈਲ ਵਿਚਕਾਰ ਜਾਰੀ ਸੰਘਰਸ਼ ’ਚ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਸ਼ੁਕਰਵਾਰ ਨੂੰ ਕਿਹਾ ਕਿ ਪਛਮੀ ਏਸ਼ੀਆ ਦੇ ਘਟਨਾਕ੍ਰਮ ਨਾਲ ਕਈ ਚੁਨੌਤੀਆਂ ਉੱਭਰ ਰਹੀਆਂ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ‘ਗਲੋਬਲ ਸਾਊਥ’ ਦੇ ਦੇਸ਼ਾਂ ਨੂੰ ਪੂਰੀ ਦੁਨੀਆਂ ਦੇ ਵਿਆਪਕ ਹਿੱਤ ’ਚ ਮਿਲ ਕੇ ਆਵਾਜ਼ ਚੁਕਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਵਲੋਂ ਕਰਵਾਏ ਦੂਜੇ ‘ਵਾਇਸ ਆਫ਼ ਗਲੋਬਲ ਸਾਊਥ ਸੁਮਿਟ’ ਨੂੰ ਵਰਚੂਅਲ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੇ ਪਛਮੀ ਏਸ਼ੀਆ ’ਚ ਹਾਲਾਤ ਨਾਲ ਨਜਿੱਠਣ ਲਈ ਗੱਲਬਾਤ, ਕੂਟਨੀਤੀ ਅਤੇ ਸੰਜਮ ਵਰਤਣ ’ਤੇ ਜ਼ੋਰ ਦਿਤਾ ਹੈ। ਮੋਦੀ ਨੇ ਸੰਮੇਲਨ ’ਚ ਸ਼ਾਮਲ ਹੋਏ ਆਗੂਆਂ ਨੂੰ ਭਾਰਤ ਦੀ ਪ੍ਰਧਾਨਗੀ ’ਚ ਕਰਵਾਏ ਜੀ20 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿਤੀ, ਜਿਸ ’ਚ ਅਹਿਮ ਜ਼ੋਰ ‘ਗਲੋਬਲ ਸਾਊਥ’ ਜਾਂ ਵਿਕਾਸਸ਼ੀਲ ਦੇਸ਼ਾਂ ਸਾਹਮਣੇ ਪੇਸ਼ ਆਉਣ ਵਾਲੀਆਂ ਚੁਨੌਤੀਆਂ ਨਾਲ ਨਜਿੱਠਣ ’ਚ ਰਿਹਾ। 

ਉਨ੍ਹਾਂ ਕਿਹਾ, ‘‘ਕੌਮਾਂਤਰੀ ਖ਼ੁਸ਼ਹਾਲੀ ਲਈ ਸਾਰਿਆਂ ਦਾ ਸਾਥ, ਸਾਰਿਆਂ ਦਾ ਵਿਕਾਸ ਜ਼ਰੂਰੀ ਹੈ। ਪਰ ਅਸੀਂ ਸਾਰੇ ਵੇਖ ਰਹੇ ਹਾਂ ਕਿ ਪਛਮੀ ਏਸ਼ੀਆ ਦੇ ਘਟਨਾਕ੍ਰਮ ਨਾਲ ਨਵੀਂਆਂ ਚੁਨੌਤੀਆਂ ਪੈਦਾ ਹੋ ਰਹੀਆਂ ਹਨ।’‘ ਪ੍ਰਧਾਨ ਮੰਤਰੀ ਨੇ ਕਿਹਾ, ‘‘ਭਾਰਤ ਨੇ 7 ਅਕਤੂਬਰ ਨੂੰ ਇਜ਼ਰਾਈਲ ’ਤੇ ਹੋਏ ਭਿਆਨਕ ਅਤਿਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਸੰਜਮ ਦੇ ਨਾਲ ਹੀ ਅਸੀਂ ਗੱਲਬਾਤ ਅਤੇ ਕੂਟਨੀਤੀ ’ਤੇ ਜ਼ੋਰ ਦਿਤਾ ਹੈ। ਅਸੀਂ ਹਮਾਸ ਤੇ ਇਜ਼ਰਾਈਲ ਵਿਚਕਾਰ ਜਾਰੀ ਸੰਘਰਸ਼ ’ਚ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਾਂ।’’

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਫ਼ਲਸਤੀਨੀ ਅਥਾਰਟੀ ਦੇ ਰਾਸ਼ਟਰਪਮੀ ਮਹਿਮੂਦ ਅੱਬਾਸ ਨਾਲ ਫ਼ੋਨ ’ਤੇ ਹੋਈ ਗੱਲਬਾਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲਬਾਤ ਤੋਂ ਬਾਅਦ ਅਸੀਂ ਫ਼ਲਸਤੀਨ ਦੇ ਲੋਕਾਂ ਲਈ ਮਨੁੱਖੀ ਮਦਦ ਭੇਜੀ। ਹੁਣ ਸਮਾਂ ਆ ਗਿਆ ਹੈ ਕਿ ‘ਗਲੋਬਲ ਸਾਊਥ’ ਦੇ ਦੇਸ਼ਾਂ ਨੂੰ ਪੂਰੀ ਦੁਨੀਆਂ ਦੇ ਵਿਆਪਕ ਹਿੱਤ ’ਚ ਮਿਲ ਕੇ ਆਵਾਜ਼ ਚੁਕਣੀ ਚਾਹੀਦੀ ਹੈ।’’

ਪ੍ਰਧਾਨ ਮੰਤਰੀ ਨੇ ਸ਼ਿਖਰ ਸੰਮੇਲਨ ’ਚ ਪੰਜ ‘ਸੀ’- ਸਲਾਹ, ਸੰਚਾਰ, ਸਹਿਯੋਗ, ਰਚਨਾਤਮਕਤਾ ਅਤੇ ਸਮਰਥਾ ਨਿਰਮਾਣ ਦੇ ਢਾਂਚੇ ਹੇਠ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ਇਕ ਧਰਤੀ, ਇਕ ਕੁਟੁੰਬ, ਇਕ ਭਵਿੱਖ ਲਈ ਚਲੋ ਅਸੀਂ ਪੰਜ ‘ਸੀ’ ਨਾਲ ਅੱਗੇ ਵਧੀਏ।’’ ‘ਇਕ ਧਰਤੀ, ਇਕ ਕੁਟੁੰਬ, ਇਕ ਭਵਿੱਖ’ ਇਸ ਸਾਲ ਭਾਰਤ ਦੀ ਪ੍ਰਧਾਨਗੀ ’ਚ ਹੋਏ ਜੀ20 ਦਾ ਵਿਸ਼ਾ ਸੀ।

(For more news apart from Israel-Hamas war, stay tuned to Rozana Spokesman)

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement