
ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ 'ਚ ਰਾਤ ਭਰ ਸ਼ਾਂਤੀ ਤੋਂ ਬਾਅਦ ਸ਼ੁੱਕਰਵਾਰ ਤੜਕੇ ਗੋਲੀਬਾਰੀ ਕੀਤੀ ਗਈ।
Jammu Kashmir Kulgam Encounter News - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅਤਿਵਾਦ ਵਿਰੋਧੀ ਮੁਹਿੰਮ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ ਅਤੇ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਅਤੇ ਤਿੰਨ ਅਤਿਵਾਦੀਆਂ ਨੂੰ ਮਾਰ ਦਿੱਤਾ। ਤਿੰਨੋਂ ਅਤਿਵਾਦੀ ਲਸ਼ਕਰ-ਏ-ਤੋਇਬਾ ਦੇ ਮੈਂਬਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ 'ਚ ਰਾਤ ਭਰ ਸ਼ਾਂਤੀ ਤੋਂ ਬਾਅਦ ਸ਼ੁੱਕਰਵਾਰ ਤੜਕੇ ਗੋਲੀਬਾਰੀ ਕੀਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਵੀਰਵਾਰ ਨੂੰ ਕੁਲਗਾਮ ਦੇ ਨੇਹਾਮਾ ਪਿੰਡ ਨੂੰ ਘੇਰ ਲਿਆ ਸੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਜਗ੍ਹਾ 'ਤੇ ਅਤਿਵਾਦੀਆਂ ਦੀ ਮੌਜੂਦਗੀ ਦਰਜ ਕੀਤੀ ਗਈ ਸੀ, ਉਸ ਜਗ੍ਹਾ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਤੇ 2 ਅਤਿਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ਵਿਚ ਦੱਸੇ ਜਾ ਰਹੇ ਹਨ।
(For more news apart from Jammu Kashmir Kulgam Encounter News, stay tuned to Rozana Spokesman)