
Chhattisgarh News: ਅਬੂਝਮਾੜ ਇਲਾਕੇ ’ਚ ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ
5 naxalite piles in Chhattisgarh News : ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ’ਚ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਇਸ ਘਟਨਾ ’ਚ ਦੋ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਅਧਿਕਾਰੀਆਂ ਨੇ ਦਸਿਆ ਕਿ ਜਦੋਂ ਟੀਮ ਸਵੇਰੇ ਕਰੀਬ 8 ਵਜੇ ਅਬੂਝਮਾੜ ਇਲਾਕੇ ’ਚ ਸੀ ਤਾਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਹੁਣ ਤਕ ਪੰਜ ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਦੋਹਾਂ ਵਿਚਾਲੇ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ।
ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲੇ ’ਚ ਦੋ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀ ਜਵਾਨਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।