ਵੱਡੀ ਖ਼ਬਰ! ਪਹਾੜਾਂ ਤੋਂ ਚੱਲੀਆਂ ਹਵਾਵਾਂ ਨੇ ਠਾਰੇ ਪੰਜਾਬ ਦੇ ਲੋਕ, ਟੁੱਟਿਆ 16 ਸਾਲ ਦਾ ਰਿਕਾਰਡ!
Published : Dec 17, 2019, 12:25 pm IST
Updated : Dec 17, 2019, 12:25 pm IST
SHARE ARTICLE
General weather update Punjab
General weather update Punjab

ਦਿੱਲੀ-ਐੱਨਸੀਆਰ ਵਿਚ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।

ਨਵੀਂ ਦਿੱਲੀ: ਪੰਜਾਬ ਦੇ ਕਈ ਖੇਤਰਾਂ ਵਿਚ ਠੰਡ ਦੀ ਭਾਰੀ ਮਾਰ ਪੈ ਰਹੀ ਹੈ। ਕਈ ਦਿਨਾਂ ਦੀ ਬਰਫ਼ਬਾਰੀ ਪਿੱਛੋਂ ਨਿਕਲੀ ਧੁੱਪ ਵੀ ਪਹਾੜਾਂ ਨੂੰ ਕੋਈ ਰਾਹਤ ਨਾ ਦੇ ਸਕੀ ਬਲਕਿ ਉੱਥੋਂ ਚੱਲੀਆਂ ਬਰਫ਼ੀਲੀਆਂ ਹਵਾਵਾਂ ਨੇ ਮੈਦਾਨਾਂ ਨੂੰ ਠਾਰ ਦਿੱਤਾ।

PhotoPhotoਰਾਜਧਾਨੀ ਦਿੱਲੀ ਸੀਤ ਲਹਿਰ ਦੀ ਲਪੇਟ ਵਿਚ ਹੈ। ਸੋਮਵਾਰ ਨੂੰ ਇੱਥੇ ਪਹਿਲੀ ਵਾਰ ਪਾਲ਼ਾ ਪੈਣ ਦੇ ਨਾਲ ਹੀ ਦਸੰਬਰ ਵਿਚ ਸਰਦੀ ਦਾ 16 ਸਾਲ ਦਾ ਰਿਕਾਰਡ ਟੁੱਟ ਗਿਆ। ਤਾਪਮਾਨ ਵਿਚ ਇਹ ਗਿਰਾਵਟ ਅਜੇ ਵੀ ਜਾਰੀ ਹੈ। ਸੋਮਵਾਰ ਸਵੇਰੇ ਕਰੀਬ 11 ਵਜੇ ਤਕ ਫ਼ੁਹਾਰਾਂ ਪੈਣ ਦਾ ਅਹਿਸਾਸ ਹੁੰਦਾ ਰਿਹਾ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਮਹਿਜ਼ 12.9 ਡਿਗਰੀ ਸੈਲਸੀਅਸ ਤਕ ਸਿਮਟ ਗਿਆ।

PhotoPhotoਇਹ ਆਮ ਨਾਲੋਂ 10 ਡਿਗਰੀ ਸੈਲਸੀਅਸ ਘੱਟ ਹੈ। ਇਸ ਤੋਂ ਪਹਿਲਾਂ 25 ਦਸੰਬਰ 2003 ਨੂੰ ਵੱਧ ਤੋਂ ਵੱਧ ਤਾਪਮਾਨ 12.3 ਡਿਗਰੀ ਸੈਲਸੀਅਸ ਦਰਜ ਹੋਇਆ ਸੀ। ਦਿੱਲੀ ਵਿਚ ਸੋਮਵਾਰ ਨੂੰ ਦਿਨ ਭਰ ਧੁੱਪ ਦੇ ਦਰਸ਼ਨ ਨਹੀਂ ਹੋਏ। ਸਕਾਈਮੈੱਟ ਵੈਦਰ ਅਨੁਸਾਰ ਜੰਮੂ-ਕਸ਼ਮੀਰ ਕੋਲ ਸਰਗਰਮ ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਅੱਗੇ ਨਿਕਲ ਜਾਣ ਪਿੱਛੋਂ ਹੁਣ ਉੱਤਰ ਪੱਛਮੀ ਠੰਢੀ ਹਵਾ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਚੱਲਣ ਲੱਗੀ ਹੈ।

General weather update Punjab  Punjab
ਦਿੱਲੀ-ਐੱਨਸੀਆਰ ਵਿਚ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਉਧਰ ਦਿੱਲੀ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਉੱਤਰੀ ਰਾਜਸਥਾਨ ਵਿਚ ਸੰਘਣੀ ਧੁੰਦ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਸੋਮਵਾਰ ਨੂੰ ਵੀ ਦਿੱਲੀ ਤੇ ਐੱਨਸੀਆਰ 'ਚ ਧੁੰਦ ਛਾਈ ਰਹੀ।

PhotoPhotoਇਸ ਸਾਲ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਜਦੋਂ ਪੰਜਾਬ ਤੋਂ ਲੈ ਕੇ ਹਰਿਆਣਾ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਉੱਤਰੀ ਇਲਾਕਿਆਂ ਤੇ ਦਿੱਲੀ ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਧੁੰਦ ਬਣੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਸੀਤ ਲਹਿਰ ਦੇ ਇਸ ਕਹਿਰ ਤੋਂ ਅਗਲੇ ਦੋ ਦਿਨਾਂ ਤਕ ਰਾਜਧਾਨੀ ਨੂੰ ਰਾਹਤ ਮਿਲਣ ਦੀ ਉਮੀਦ ਨਹੀਂ ਹੈ। 21 ਤੇ 22 ਦਸੰਬਰ ਨੂੰ ਹਲਕੀ ਬਾਰਿਸ਼ ਦੇ ਆਸਾਰ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement