
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ।
ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ। ਊਧਵ ਠਾਕਰੇ ਨੇ ਕਿਹਾ ਕਿ ਨੌਜਵਾਨਾਂ ਵਿਚ ਬੰਬ ਵਰਗੀ ਤਾਕਤ ਹੁੰਦੀ ਹੈ, ਉਹਨਾਂ ਨੂੰ ਭੜਕਾਓ ਨਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਨਾਲ ਅਜਿਹਾ ਨਾ ਕੀਤਾ ਜਾਵੇ, ਜੋ ਸਰਕਾਰ ਕਰ ਰਹੀ ਹੈ।
Uddhav Thackeray
ਇਸ ਤੋਂ ਪਹਿਲਾਂ ਊਧਵ ਠਾਕਰੇ ਨੇ ਅਘਾੜੀ ਦੇ ਵਿਧਾਇਕਾਂ ਨਾਲ ਬੈਠਕ ਕੀਤੀ ਸੀ। ਇਸ ਬੈਠਕ ਦੌਰਾਨ ਊਧਵ ਠਾਕਰੇ ਨੇ ਕਿਹਾ ਕਿ ਦੇਸ਼ ਵਿਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਨੂੰ ਸਮਝ ਨਹੀਂ ਆਇਆ ਕਿ ਦਿੱਲੀ ਦੇ ਲੋਕ ਕੀ ਕਰਨਾ ਚਾਹੁੰਦੇ ਹਨ। ਇਸ ਦੇਸ਼ ਦੇ ਲੋਕਾਂ ਵਿਚ ਤਣਾਅ ਪੈਦਾ ਕੀਤਾ ਜਾ ਰਿਹਾ ਹੈ।
Maharashtra CM Uddhav Thackeray: What happened at Jamia Millia Islamia, is like Jallianwala Bagh. Students are like a 'Yuva bomb'. So we request the central government to not do, what they are doing, with students. pic.twitter.com/lNGrgCPrIU
— ANI (@ANI) December 17, 2019
ਊਧਵ ਠਾਕਰੇ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਤੁਹਾਡਾ ਹਲਕਾ ਤੁਹਾਡੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਮਾਚਿਸ ਜਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਾਨੂੰ ਇਹ ਯਕੀਨੀ ਕਰਨ ਦੀ ਲੋੜ ਹੈ ਕਿ ਕਿਸੇ ਹਲਕੇ ਵਿਚ ਚੀਜ਼ਾਂ ਗਲਤ ਨਾ ਹੋ। ਉਹਨਾਂ ਨੇ ਵਿਧਾਇਕਾਂ ਨੂੰ ਕਿਹਾ ਕਿ ਸੈਸ਼ਨ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਅਪਣੇ ਹਲਕਿਆਂ ਵਿਚ ਜਾ ਕੇ ਦੇਖਣਾ ਚਾਹੀਦਾ ਹੈ ਕਿ ਉਹਨਾਂ ਦੇ ਇਲਾਕੇ ਵਿਚ ਕੁਝ ਗਲਤ ਨਾ ਹੋਵੇ।
Jamia Millia Islamia
ਸ਼ਿਵਸੈਨਾ ਆਗੂ ਸੰਜੇ ਰਾਉਤ ਤੋਂ ਵੀ ਨਾਗਰਿਕਤਾ ਕਾਨੂੰਨ ‘ਤੇ ਸਵਾਲ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਊਧਵ ਠਾਕਰੇ ਅਪਣੀ ਬੈਠਕ ਵਿਚ ਇਸ ਕਾਨੂੰਨ ਦੇ ਵਿਰੋਧ ਜਾਂ ਸਮਰਥਨ ਦਾ ਵਿਰੋਧ ਕਰਨ ਦਾ ਫੈਸਲਾ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮਹਾਰਾਸ਼ਟਰ ਵਿਚ ਵੀ ਮੁਸ਼ਕਲਾਂ ਆ ਰਹੀ ਹੈ।