
ਬਠਿੰਡਾ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਹੈ ਜਲ ਸਿੰਘ
ਚੰਡੀਗੜ੍ਹ : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ 38 ਸਾਲਾ ਇਕ ਕਿਸਾਨ ਦੀ ਵੀਰਵਾਰ ਸਵੇਰੇ ਲਾਸ਼ ਮਿਲੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਸ਼ਿੰਗਾਰਾ ਸਿੰਘ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦਾ ਜਲ ਸਿੰਘ ਅਤੇ ਉਸ ਦਾ ਭਰਾ ਪਿਛਲੇ ਕਈ ਦਿਨਾਂ ਤੋਂ ਹਰਿਆਣਾ-ਦਿੱਲੀ ਸਰਹੱਦ ’ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।
FARMERਹਰਿਆਣਾ ਦੇ ਬਹਾਦਰਗੜ੍ਹ ਥਾਣੇ ਦੇ ਇਕ ਅਧਿਕਾਰੀ ਨੇ ਦਸਿਆ ਕਿ ਜਲ ਸਿੰਘ ਅੱਜ ਸਵੇਰੇ ਮਿ੍ਰਤਕ ਮਿਲਿਆ। ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਅਧਿਕਾਰੀ ਨੇ ਦਸਿਆ ਕਿ ਸਿੰਘ ਦੇ ਭਰਾ ਨੂੰ ਦਿਲ ਦਾ ਦੌਰਾ ਪੈਣ ਦਾ ਸ਼ੱਕ ਹੈ। ਲਾਸ ਨੂੰ ਝੱਜਰ ਜ਼ਿਲ੍ਹੇ ਦੇ ਬਹਾਦਰਗੜ੍ਹ ਦੇ ਇਕ ਸਰਕਾਰੀ ਹਸਪਤਾਲ ਵਿਚ ਭੇਜ ਦਿਤਾ ਗਿਆ ਹੈ। ਸ਼ਿੰਗਾਰਾ ਸਿੰਘ ਨੇ ਮਿ੍ਰਤਕ ਦੇ ਪਰਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਜਲ ਸਿੰਘ ਦੇ ਪਰਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਨੇ ਕਿਹਾ ਕਿ ਪੰਜਾਬ ਵਿਚ ਹੁਣ ਤਕ 20 ਕਿਸਾਨਾਂ ਦੀ ਮੌਤ ਹੋ ਚੁਕੀ ਹੈ।
narinder modi and Amitਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਸਤੰਬਰ ਵਿਚ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਖੇਤੀਬਾੜੀ ਸੈਕਟਰ ਵਿਚ ਵੱਡੇ ਸੁਧਾਰਾਂ ਵਜੋਂ ਪੇਸ਼ ਕਰ ਰਹੀ ਹੈ, ਜਦਕਿ ਵਿਰੋਧ ਕਰ ਰਹੇ ਕਿਸਾਨਾਂ ਨੇ ਡਰ ਪ੍ਰਗਟਾਇਆ ਹੈ ਕਿ ਨਵੇਂ ਕਾਨੂੰਨ ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਅਤੇ ਮੰਡੀ ਪ੍ਰਣਾਲੀ ਨੂੰ ਖ਼ਤਮ ਕਰ ਦੇਣਗੇ ਅਤੇ ਉਹ ਵੱਡੇ ਕਾਰਪੋਰੇਟ ’ਤੇ ਨਿਰਭਰ ਹੋ ਜਾਣਗੇ