ਸਰਕਾਰ ਮੁੱਦਿਆਂ ਦਾ ਹੱਲ ਕਰਨ ਲਈ ਕਿਸਾਨਾਂ ਦੇ ਨਾਲ ਗੱਲ ਕਰਨ ਨੂੰ ਤਿਆਰ: ਪੁਰੀ
Published : Dec 17, 2020, 9:36 pm IST
Updated : Dec 17, 2020, 9:36 pm IST
SHARE ARTICLE
Hardeep Puri
Hardeep Puri

ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈ ਗਈਆਂ ਹਨ

ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਬੈਠ ਕੇ ਮਸਲਿਆਂ ਦੇ ਹੱਲ ਲਈ ਸਰਕਾਰ ਇਛੁੱਕ ਹੈ। ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਦੇ ਹਜ਼ਾਰਾਂ ਕਿਸਾਨ ਇਕ ਪੰਦਰਵਾੜੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੇ ਨਾਲ ਲਗਦੀਆਂ ਹੋਰ ਸਰਹੱਦਾਂ, ਜਿਨ੍ਹਾਂ ਵਿਚ ਸਿੰਘੂ ਅਤੇ ਟਿਕਰੀ ਸਰਹੱਦਾਂ ’ਤੇ ਪ੍ਰਦਰਸਨ ਕਰ ਰਹੇ ਹਨ। ਉਹ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

Hardeep Puri Hardeep Puri

ਐਚਡੀਸੀਸੀਆਈ ਦੇ ਇਕ ਆਨਲਾਈਨ ਪ੍ਰੋਗਰਾਮ ਵਿਚ ਪੁਰੀ ਨੇ ਕਿਹਾ ਕਿ ਮੈਂ ਦੁਖੀ ਹਾਂ ਕਿ ਬਹੁਤ ਸਾਰੇ ਲੋਕ ਜੋ ਵਿਰੋਧ ਕਰ ਰਹੇ ਹਨ, ਉਹ ਇਸ ਬਾਰੇ ਨਹੀਂ ਜਾਣਦੇ ਕਿ ਉਹ ਕਿਸ ਚੀਜ਼ ਦਾ ਵਿਰੋਧ ਕਰ ਰਹੇ ਹਨ ਸਰਕਾਰ ਅਜੇ ਵੀ ਸਾਰੇ ਕਿਸਾਨਾਂ ਨੂੰ ਸੰਦੇਸ਼ ਭੇਜ ਰਹੀ ਹੈ ਕਿ ਕਿਰਪਾ ਕਰ ਕੇ ਆਉ ਅਤੇ ਗੱਲ ਕਰੋ। 

Farmers ProtestFarmers Protest

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਤਿੰਨ ਮੰਗਾਂ ਹਨ  ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਨੂੰ ਖ਼ਤਮ ਨਹੀਂ ਕੀਤਾ ਜਾਣਾ ਚਾਹੀਦਾ, ਮੰਡੀਆਂ ਬਰਕਰਾਰ ਰਹਿਣੀਆਂ ਚਾਹੀਦੀਆਂ ਹਨ ਅਤੇ ਕੋਈ ਵੀ ਗੁਪਤ ਤਰੀਕੇ ਨਾਲ ਕਿਸਾਨਾਂ ਦੀ ਜ਼ਮੀਨ ’ਤੇ ਕਬਜਾ ਨਹੀਂ ਕਰ ਸਕਦਾ- ਇਹ ਸਭ ਮੰਨ ਲਈਆਂ ਗਈਆਂ ਹਨ।

Hardeep PuriHardeep Puri

ਪੁਰੀ ਨੇ ਕਿਹਾ ਕਿ ਇਥੇ ਬਹੁਤ ਵੱਡੀ ਗ਼ਲਤਫਹਿਮੀ ਹੋਈ ਹੈ। ਅਸੀਂ ਬੈਠ ਕੇ ਕਿਸੇ ਨਾਲ ਵੀ ਗੱਲਬਾਤ ਕਰਨ ਅਤੇ ਕੋਈ ਹੱਲ ਲੱਭਣ ਲਈ ਤਿਆਰ ਹਾਂ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement