
ਕਿਹਾ ਕਿ ਪਹਿਲਾਂ ਹੀ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।
ਨਵੀਂ ਦਿੱਲੀ, (ਸ਼ੈਸ਼ਵ ਨਾਗਰਾ) : ਖ਼ੁਦਕੁਸ਼ੀਆਂ ਨਾਲ ਪੀੜਤ ਪਰਿਵਾਰਾਂ ਨੇ ਦਿੱਲੀ ਬਾਰਡਰ ਤੇ ਕੇਂਦਰ ਸਰਕਾਰ ਨੂੰ ਆਪਣੇ ਦੁੱਖੜੇ ਸੁਣਾਉਂਦਿਆਂ ਕਿਹਾ ਕਿ ਪਹਿਲਾਂ ਹੀ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।
photo ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਸਾਡੀ ਮਜਬੂਰੀ ਹੈ। ਸਾਡਾ ਸੰਘਰਸ਼ ਕਾਨੂੰਨਾਂ ਨੂੰ ਰੱਦ ਕਰਨ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਦੇ ਜ਼ਿੰਮੇਵਾਰ ਮੈਂਬਰ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਗਏ ਹਨ ਪਰ ਕਰਜ਼ਾ ਅਜੇ ਵੀ ਬਰਕਰਾਰ ਹੈ, ਹੁਣ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਵੀ ਬਹੁਤ ਮੁਸ਼ਕਲ ਨਾਲ ਚੱਲ ਰਿਹਾ ਹੈ । ਘਰ ਵਿਚ ਕਮਾਉਣ ਵਾਲਾ ਕੋਈ ਨਹੀਂ ਹੈ।
farmerਉਨ੍ਹਾਂ ਕਿਹਾ ਕਿ ਪਿਛਲੇ ਅਠਾਰਾਂ ਦਿਨਾਂ ਤੋਂ ਦਿੱਲੀ ਬਾਰਡਰ ਤੇ ਅਸੀਂ ਧਰਨਾ ਲਾ ਕੇ ਬੈਠੇ ਹੋਏ ਹਾਂ ਪਰ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨ ਦਾ ਵਕਤ ਨਹੀਂ ਹੈ ਜਦਕਿ ਅਬਾਨੀ ਦੇ ਪੋਤੇ ਨੂੰ ਦੇਖਣ ਦਾ ਪ੍ਰਧਾਨ ਮੰਤਰੀ ਕੋਲ ਵਕਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੱਲ ਰਿਹਾ ਕਿਸਾਨਾਂ ਦਾ ਘੋਲ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ,
photoਕੇਂਦਰ ਸਰਕਾਰ ਅਤੇ ਨੈਸਨਲ ਮੀਡੀਆ ਕਿਸਾਨਾਂ ਦੇ ਹੱਕੀ ਸੰਘਰਸ਼ ਨੂੰ ਅੱਤਵਾਦੀ ਦੱਸ ਰਿਹਾ ਹੈ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਖੁਦਕਸ਼ੀਆਂ ਵਿਚ ਵਾਧਾ ਕਰਨ ਵਾਲਾ ਕਾਨੂੰਨ ਤੁਰੰਤ ਰੱਦ ਕਰਨਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਭਲੇ ਦੀ ਗੱਲ ਨਹੀਂ ਕਰ ਰਹੀ , ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ, ਠੰਢ ਵਿੱਚ ਮਰ ਰਿਹਾ ਹੈ ਪਰ ਕੇਂਦਰ ਸਰਕਾਰ ਗੂੜ੍ਹੀ ਨੀਂਦ ਸੁੱਤੀ ਹੋਈ ਹੈ।