ਕਿਸਾਨ ਆਗੂਆਂ ਨੇ ਸੰਤ ਬਾਬਾ ਰਾਮ ਸਿੰਘ ਨੂੰ ਦਿਤੀ ਸ਼ਰਧਾਂਜਲੀ
Published : Dec 17, 2020, 10:25 pm IST
Updated : Dec 17, 2020, 10:25 pm IST
SHARE ARTICLE
farmer
farmer

ਭਾਕਿਯੂ (ਭਾਨੂ) ਦੇ ਸੂਬਾ ਪ੍ਰਧਾਨ ਯੋਗੇਸ਼ ਪ੍ਰਤਾਪ ਸਿੰਘ ਪੰਜ ਦਿਨਾਂ ਤੋਂ ਚੱਲ ਰਹੇ ਨੇ ਭੁੱਖ ਹੜਤਾਲ ਉੱਤੇ

ਨੋਇਡਾ (ਯੂ. ਪੀ.): ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 17 ਦਿਨ ਤੋਂ ਚਿੱਲਾ ਸਰਹੱਦ ਉੱਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਨੇਤਾਵਾਂ ਨੇ ਦਿੱਲੀ ਦੇ ਸਿੰਘੂ ਸਰਹੱਦ ਉੱਤੇ ਕਥਿਤ ਰੂੁਪ ਨਾਲ ਖ਼ੁੁਦਕੁਸ਼ੀ ਕਰਨ ਵਾਲੇ ਸੰਤ ਬਾਬਾ ਰਾਮ ਸਿੰਘ ਨੂੰ ਵੀਰਵਾਰ ਨੂੰ ਸ਼ਰਧਾਂਜਲੀ ਦਿਤੀ।  ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਕੌਮੀ ਪ੍ਰਧਾਨ

Sant Baba Ram Singh Sant Baba Ram Singhਠਾਕੁਰ ਭਾਨੂ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸੰਤ ਬਾਬਾ ਰਾਮ ਸਿੰਘ ਨੇ ਕੇਂਦਰ ਸਰਕਾਰ ਦੀਆਂ ਗ਼ਲਤੀਆਂ ਕਾਰਨ ਖ਼ੁੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਪ੍ਰਵਾਨ ਕਰਦੀ ਉਹ ਧਰਨਾ ਵਾਪਸ ਨਹੀਂ ਲੈਣਗੇ। ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਸੂਬਾ ਪ੍ਰਧਾਨ ਯੋਗੇਸ਼ ਪ੍ਰਤਾਪ ਸਿੰਘ ਪੰਜ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ ਅਤੇ ਜਦੋਂ ਉਸ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ

farmerfarmerਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਉਨ੍ਹਾਂ ਦੀ ਜਾਂਚ ਕੀਤੀ। ਯੋਗੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜ ਦਿਨ ਤਕ ਚਿੱਲਾ ਸਰਹੱਦ ਖੁਲ੍ਹੀ ਰਹੀ, ਪਰ ਕੇਂਦਰ ਸਰਕਾਰ ਵਲੋਂ ਕਿਸਾਨ ਕਮਿਸ਼ਨ ਬਣਾਉਣ ਦੀ ਕੋਈ ਪਹਿਲ ਨਹੀਂ ਕੀਤੀ ਗਈ।  ਉਨ੍ਹਾਂ ਕਿਹਾ ਕਿ ਇਸ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬੁਧਵਾਰ ਤੋਂ ਮੁੜ ਚਿੱਲਾ ਬਾਰਡਰ ਜਾਮ ਕਰ ਦਿਤਾ ਹੈ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement