ਸੁਪਰੀਮ ਕੋਰਟ 'ਚ ਕਿਸਾਨਾਂ ਦਾ ਪੱਖ ਲੈ ਕੇ ਕੇਜਰੀਵਾਲ ਨੇ ਮੋਦੀ ਨੂੰ ਦਿੱਤਾ ਕਰਾਰਾ ਜਵਾਬ- ਭਗਵੰਤ ਮਾਨ
Published : Dec 17, 2020, 4:33 pm IST
Updated : Dec 17, 2020, 4:33 pm IST
SHARE ARTICLE
PM Modi and Arvind Kejriwal
PM Modi and Arvind Kejriwal

ਕਿਸਾਨ ਅੰਦੋਲਨ ਪਿੱਛੇ ਨਹੀਂ, ਮੋਦੀ ਸਰਕਾਰ ਪਿੱਛੇ ਕੰਮ ਕਰ ਰਹੀਆਂ ਹਨ ਕਾਰਪੋਰੇਟ ਤਾਕਤਾਂ- 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਸਿੰਘੂ ਬਾਰਡਰ ਤੋਂ ਹਟਾਉਣ ਸੰਬੰਧੀ ਸੁਪਰੀਮ ਕੋਰਟ 'ਚ ਦਾਖਲ ਪਟੀਸ਼ਨ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਵਾਰ ਫੇਰ ਕਰਾਰਾ ਝਟਕਾ ਦਿੱਤਾ ਹੈ।

Arvind KejriwalArvind Kejriwal

ਕੇਜਰੀਵਾਲ ਸਰਕਾਰ ਨੇ ਨਾ ਕੇਵਲ ਕਿਸਾਨਾਂ ਦੀ ਮੰਗ ਸਗੋਂ ਸ਼ਾਂਤਮਈ ਤਰੀਕੇ ਨਾਲ ਕੀਤੇ ਜਾ ਰਹੇ ਅੰਦੋਲਨ ਨੂੰ ਵੀ ਜਾਇਜ਼ ਠਹਿਰਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ 'ਚ ਮੋਦੀ ਸਰਕਾਰ ਦੇ ਉਲਟ ਜਾ ਕੇ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਮਜ਼ਬੂਤ ਦਲੀਲਾਂ ਰੱਖੀਆਂ ਅਤੇ ਅੰਨਦਾਤਾ ਦੇ ਹੱਕ 'ਚ ਸਪੱਸ਼ਟ ਸਟੈਂਡ ਲਿਆ।

Supreme Court upholds imposition of GST on lotteries, betting and gamblingSupreme Court 

ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਖ਼ਤ ਸਟੈਂਡ ਲੈ ਕੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪਹਿਲੇ ਦਿਨ ਤੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੀ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਸਰਕਾਰ ਨੂੰ ਕੋਈ ਵੀ ਤਾਕਤ ਝੁਕਾਅ ਨਹੀਂ ਸਕਦੀ। ਅੰਨਦਾਤਾ ਦੀ ਸੇਵਾ 'ਚ ਆਮ ਆਦਮੀ ਪਾਰਟੀ ਪਹਿਲਾਂ ਵੀ ਡਟੀ ਹੋਈ ਸੀ, ਹੁਣ ਵੀ ਲੱਗੀ ਹੋਈ ਹੈ ਅਤੇ ਭਵਿੱਖ 'ਚ ਵੀ ਜੁਟੀ ਰਹੇਗੀ।

Narinder modiNarendra modi

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਣਸੁਣਿਆ ਅਤੇ ਨਜ਼ਰਅੰਦਾਜ਼ ਕਰਕੇ ਸੁਪਰੀਮ ਕੋਰਟ ਦੇ ਅੰਦਰ ਵੀ ਜ਼ਿੱਦੀ ਅਤੇ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ। ਇਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਅਜੇ ਵੀ ਮਸਲਾ ਹੱਲ ਕਰਨ ਦੀ ਨੀਅਤ ਅਤੇ ਨੀਤੀ ਨਹੀਂ ਰੱਖਦੀ। ਬਲਕਿ ਕੇਂਦਰ ਸਰਕਾਰ ਦੇ ਵਕੀਲ ਅਰਵਿੰਦ ਕੇਜਰੀਵਾਲ ਸਰਕਾਰ ਉੱਤੇ ਸਵਾਲ ਉਠਾ ਰਹੇ ਸਨ ਕਿ ਕੇਜਰੀਵਾਲ ਸਰਕਾਰ ਕਿਸਾਨਾਂ ਦਾ ਪੱਖ ਕਿਉਂ ਪੂਰ ਰਹੀ ਹੈ?

Arvind kejriwalArvind kejriwal

ਪਰ ਜਦੋਂ ਕੇਜਰੀਵਾਲ ਸਰਕਾਰ ਦੇ ਵਕੀਲ ਨੇ ਪਲਟਵਾਂ ਸਵਾਲ ਕਰਦਿਆਂ ਪੁੱਛਿਆ ਕਿ ਫਿਰ ਮੋਦੀ ਸਰਕਾਰ ਸਾਫ਼ ਕਰ ਦੇਵੇ ਕਿ ਉਹ (ਮੋਦੀ) ਕਿਸ ਦਾ ਪੱਖ ਪੂਰ ਰਹੇ ਹਨ? ਇਸ 'ਤੇ ਕੇਂਦਰ ਸਰਕਾਰ ਦੇ ਵਕੀਲ ਦੀ ਬੋਲਤੀ ਬੰਦ ਹੋ ਗਈ। ਮੋਦੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਕਿਸਾਨ ਅੰਦੋਲਨ ਪਿੱਛੇ ਹੋਰ 'ਤਾਕਤਾਂ' ਦਾ ਹੱਥ ਹੋਣ ਦੀ ਦਿੱਤੀ ਗਈ ਦਲੀਲ ਨੂੰ ਝੂਠੀ, ਬੇਬੁਨਿਆਦ ਅਤੇ ਬੌਖਲਾਹਟ ਭਰੀ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਪਿੱਛੇ ਸਿਰਫ਼ ਅੰਨਦਾਤਾ ਹੈ ਪਰ ਮੋਦੀ ਸਰਕਾਰ ਵੱਲੋਂ ਬਿਨਾ ਮੰਗੇ ਜ਼ਬਰਦਸਤੀ ਨਾਲ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਪਿੱਛੇ ਸਿੱਧੇ ਤੌਰ 'ਤੇ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣੇ ਹਨ। ਕੀ ਨਰਿੰਦਰ ਮੋਦੀ ਸਿਰਫ ਇਨ੍ਹਾਂ ਚੰਦ ਕਾਰਪੋਰੇਟਾਂ ਦੇ ਹੀ ਪ੍ਰਧਾਨ ਮੰਤਰੀ ਹਨ?

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਕੜਾਕੇ ਦੀ ਠੰਢ 'ਚ ਖੁੱਲ੍ਹੇ ਅਸਮਾਨ ਥੱਲੇ ਠੰਢੀਆਂ ਸੜਕਾਂ 'ਤੇ ਲੱਖਾਂ ਕਿਸਾਨ ਸ਼ੌਂਕ ਨਾਲ ਨਹੀਂ ਸਗੋਂ ਭਾਰੀ ਔਕੜਾਂ ਅਤੇ ਮਜਬੂਰੀ ਨਾਲ ਬੈਠੇ ਹਨ। ਜੇਕਰ ਮੋਦੀ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਾਲੇ ਕਾਨੂੰਨ ਵਾਪਸ ਲੈ ਲਵੇ ਤਾਂ ਅੰਦੋਲਨਕਾਰੀ ਕਿਸਾਨ ਤੁਰੰਤ ਦਿੱਲੀ ਦੇ ਬਾਰਡਰ ਖਾਲੀ ਕਰਕੇ ਵਾਪਸ ਘਰਾਂ ਨੂੰ ਪਰਤ ਜਾਣਗੇ, ਪਰ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਲੈਣ ਵਾਲੀ ਅਸੰਵੇਦਨਸ਼ੀਲ ਸੋਚ ਤਿਆਗਣੀ ਪਵੇਗੀ।

farmer protestFarmer protest

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ 'ਚ ਹਰ ਹੱਦ ਤੱਕ ਜਾਵੇਗੀ ਪਰ ਅੰਨਦਾਤਾ ਵਿਰੁੱਧ ਕੰਮ ਕਰ ਰਹੀਆਂ ਤਾਕਤਾਂ ਅੱਗੇ ਨਹੀਂ ਝੁਕੇਗੀ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਰੋਕ ਕੇ, ਫਿਰ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ ਦਿਨ-ਰਾਤ ਸੇਵਾਦਾਰੀ ਕਰਕੇ ਅਤੇ ਹੁਣ ਸੁਪਰੀਮ ਕੋਰਟ ਅੰਦਰ ਕਿਸਾਨਾਂ ਦੇ ਹੱਕ 'ਚ ਖੜਕੇ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਦਾ ਸਨਮਾਨ ਨਾਲ ਸਿਰ ਉੱਚਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement