
ਕਿਹਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਪਹਿਲ ਦੇ ਅਧਾਰ ਤੇ ਸੁਣਨਾ ਚਾਹੀਦਾ ਹੈ।
ਨਵੀਂ ਦਿੱਲੀ, (ਸ਼ੈਸ਼ਵ ਨਾਗਰਾ) : ਕੇਂਦਰ ਸਰਕਾਰ ਕਿਸਾਨਾਂ ਦੇ ਸਿਦਕ ਨੂੰ ਨਾ ਪਰਖੇ ਦੇਸ਼ ਦੇ ਕਿਸਾਨ ਦਿੱਲੀ ਵਿਚ ਲੜਨ ਤੇ ਆਪਣੀਆਂ ਮੰਗਾਂ ਮਨਵਾਉਣ ਆਏ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਹਰਸ਼ਰਨ ਕੌਰ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ ਉੱਤੇ ਆਏ ਬੈਠੇ ਹਨ, ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਨੂੰ ਪਹਿਲ ਦੇ ਅਧਾਰ ਤੇ ਸੁਣਨਾ ਚਾਹੀਦਾ ਹੈ।
photoਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਹੁੰਚੇ ਕਿਸਾਨਾਂ ਦੇ ਜਜ਼ਬਿਆਂ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਕਾਨੂੰਨਾਂ ਨੂੰ ਰੱਦ ਕਰਵਾਏ ਬਗੈਰ ਵਾਪਸ ਨਹੀਂ ਮੁੜਨਗੇ , ਦੇਸ਼ ਦਾ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਪ੍ਰਤੀ ਜਾਗਰੂਕ ਹੋ ਚੁੱਕਾ ਹੈ, ਇਹ ਗੱਲ ਕੇਂਦਰ ਸਰਕਾਰ ਨੂੰ ਸਮਝ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਕਹਿ ਰਹੀ ਹੈ ਕਿ ਕਿਸਾਨੀ ਬਿੱਲ ਲਿਆਂਦੇ ਹਨ ।
Dr. Navsharn kaurਉਨ੍ਹਾਂ ਨਾਲ ਕਿਸਾਨਾਂ ਨੂੰ ਦੀ ਹੋਂਦ ਨੂੰ ਕੋਈ ਖ਼ਤਰਾ ਨਹੀਂ ਹੈ, ਕਿਸਾਨਾਂ ਸਿਰਫ ਵਰਗਲਾਇਆ ਜਾ ਰਿਹਾ ਹੈ ,ਮੋਦੀ ਸਰਕਾਰ ਗੱਲਾਂ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਰਹੀ ਹੈ। ਕੇਂਦਰ ਵੱਲੋਂ ਪਾਸ ਕੀਤੀ ਤਿੰਨੇ ਕਨੂੰਨ ਕਿਸਾਨਾਂ ਲਈ ਬਰਬਾਦੀ ਦਾ ਸਾਧਨ ਹਨ। ਕੇਂਦਰ ਸਰਕਾਰ ਚੱਲ ਰਹੇ ਕਿਸਾਨਾਂ ਦੇ ਘੋਲ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਦੂਸਰੇ ਪਾਸੇ ਕੇਂਦਰ ਸਰਕਾਰ ਅਤੇ ਨੈਸਨਲ ਮੀਡੀਆ ਕਿਸਾਨਾਂ ਦੇ ਹੱਕੀ ਸੰਘਰਸ਼ ਨੂੰ ਅੱਤਵਾਦੀ ਦੱਸ ਰਿਹਾ ਹੈ। ਜੋ ਬਹੁਤ ਹੀ ਨਿੰਦਣਯੋਗ ਹੈ।