
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸੀ ਸਬੰਧਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਿਸਾਨ ਦੀ ਠੰਢ ਲੱਗਣ ਕਾਰਨ ਜਾਨ ਗਈ ਹੈ।
Jai Singh
ਮ੍ਰਿਤਕ ਦਾ ਪਛਾਣ ਜੈ ਸਿੰਘ ਵਜੋਂ ਹੋਈ ਹੈ ਜੋ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਸੀ ਅਤੇ ਬਠਿੰਡਾ ਦਾ ਰਹਿਣ ਵਾਲਾ ਸੀ। ਉਹ ਆਪਣੇ ਪਿੱਛੇ ਤਿੰਨ ਬੱਚਿਆਂ ਨੂੰ ਛੱਡ ਗਿਆ ਜੋ ਕਿ 14, 12 ਅਤੇ 10 ਸਾਲ ਦੇ ਸਨ। ਇਸੇ ਤਰ੍ਹਾਂ, ਖੇਤੀ ਕਾਨੂੰਨਾਂ 2020 ਦੇ ਵਿਰੁੱਧ ਲੜਾਈ ਵਿਚ ਹੁਣ ਤਕ ਤਕਰੀਬਨ 20 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।