
"ਇਹ ਬਾਬੇ ਨਾਨਕ ਦਾ ਲੰਗਰ ਕਦੇ ਖਤਮ ਨਹੀ
ਨਵੀਂ ਦਿੱਲੀ , ਅਰਪਨ ਕੌਰ : ਜਦੋਂ ਤਕ ਕਿਸਾਨਾਂ ਦਾ ਸੰਘਰਸ਼ ਚੱਲਦਾ ਰਹੇਗਾ ਉਦੋਂ ਤਕ ਅਸੀਂ ਲੰਗਰ ਦੀ ਸੇਵਾ ਕਰਦੇ ਰਹਾਂਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਅਮਰੀਕ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਲੰਗਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀਹ ਰੁਪਏ ਵਿੱਚ ਸ਼ੁਰੂ ਕੀਤਾ ਸੀ ਅਤੇ ਇਹ ਲੰਗਰ ਰਹਿੰਦੀ ਦੁਨੀਆਂ ਤਕ ਚੱਲਦਾ ਰਹੇਗਾ, ਦੋਸ਼ ਦਾ ਕਿਸਾਨ ਆਪਣੀ ਹੱਕੀ ਲੜਾਈ ਲੜ ਰਿਹਾ ਹੈ, ਜਿਸ ਦੀ ਸਹਾਇਤਾ ਕਰਨਾ ਸਾਡਾ ਫਰਜ਼ ਹੈ।
farmer
ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਸੰਘਰਸ਼ ਵਿਚ ਰਹਿਣਗੇ, ਅਸੀਂ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਕਰਦੇ ਰਹਾਂਗੇ । ਇਹ ਸੰਘਰਸ਼ ਪੂਰੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਹੈ, ਸਾਡੇ ਲਈ ਇਹ ਬਹੁਤ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਸਾਨੂੰ ਇਸ ਸੰਘਰਸ਼ ਵਿੱਚ ਕਿਸਾਨਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
narinder modi and Amitਉਨ੍ਹਾਂ ਕਿਹਾ ਕਿ ਬੇਸ਼ੱਕ ਦੀ ਸਰਕਾਰਾਂ ਕਿਸਾਨੀ ਸੰਘਰਸ਼ ਨੂੰ ਅਤਿਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ , ਇਸ ਸੰਘਰਸ਼ ਵਿੱਚ ਪਹੁੰਚੀਆਂ ਸੰਗਤਾਂ ਆਪਣਾ ਹੱਕ ਲੈਣ ਲਈ ਲੜ ਰਹੀਆਂ ਹਨ, ਉਨ੍ਹਾਂ ਦੇ ਸੰਘਰਸ਼ ਨੂੰ ਅੱਤਵਾਦ ਨਾਲ ਜੋੜਨਾ ਕਿਤੇ ਵੀ ਠੀਕ ਨਹੀਂ ਹੈ। ਸੰਗਤ ਵੱਲੋਂ ਦਾਨ ਕੀਤੀਆਂ ਮਸ਼ੀਨਾਂ ਰਾਹੀਂ ਤਿਆਰ ਕੀਤਾ ਗਿਆ ਲੰਗਰ ਕਿਸਾਨਾਂ ਲਈ ਵਰਤਿਆ ਜਾ ਰਿਹਾ ਹੈ ,ਉਨ੍ਹਾਂ ਨੇ ਸਰਕਾਰ ਵੱਲੋਂ ਲੰਗਰ ਪ੍ਰਥਾ ਦੇ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੱਦ ਕੀਤਾ ਕਰਦਿਆਂ ਕਿਹਾ ਕਿ ਇਹ ਲੰਗਰ ਸਮੁੱਚੀ ਸੰਗਤ ਵੱਲੋਂ ਚਲਾਇਆ ਜਾ ਰਿਹਾ ਹੈ।