NDA ਪ੍ਰੀਖਿਆ 'ਚ ਧੀਆਂ ਦਾ ਬੇਹਤਰੀਨ ਪ੍ਰਦਰਸ਼ਨ, 1 ਹਜ਼ਾਰ ਮਹਿਲਾ ਉਮੀਦਵਾਰ ਪਾਸ
Published : Dec 17, 2021, 11:55 am IST
Updated : Dec 17, 2021, 11:55 am IST
SHARE ARTICLE
NDA
NDA

ਪ੍ਰੀਖਿਆ ਪਾਸ ਕਰਨ ਵਾਲੀਆਂ 1002 ਮਹਿਲਾ ਉਮੀਦਵਾਰਾਂ ਵਿੱਚੋਂ ਸਿਰਫ਼ 19 ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸਿਖਲਾਈ ਲਈ ਚੁਣਿਆ ਜਾਵੇਗਾ।

 

 

ਨਵੀਂ ਦਿੱਲੀ: ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਦਰਵਾਜ਼ੇ ਔਰਤਾਂ ਲਈ ਖੁੱਲ੍ਹਣ ਤੋਂ ਬਾਅਦ ਹੋਈ ਪਹਿਲੀ ਪ੍ਰੀਖਿਆ ਵਿੱਚ 1002 ਮਹਿਲਾ ਉਮੀਦਵਾਰਾਂ ਨੇ ਸਫਲਤਾਪੂਰਵਕ ਪਾਸ ਕੀਤੀ ਹੈ। ਰੱਖਿਆ ਮੰਤਰੀ ਦੇ ਦਫਤਰ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ, "ਐਨਡੀਏ ਦੀ ਪ੍ਰੀਖਿਆ ਪਾਸ ਕਰਨ ਵਾਲੇ 8000 ਉਮੀਦਵਾਰਾਂ ਵਿੱਚੋਂ  ਪਹਿਲੀ ਵਾਰ  ਪ੍ਰੀਖਿਆ ਵਿਚ ਬੈਠੀਆਂ 1002 ਮਹਿਲਾ ਉਮੀਦਵਾਰ ਵੀ ਸ਼ਾਮਲ ਹਨ।

NDA NDA

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਮਹਿਲਾ ਉਮੀਦਵਾਰਾਂ ਲਈ ਐਨਡੀਏ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ ਅਤੇ ਉਸ ਤੋਂ ਬਾਅਦ ਹੋਈ ਪ੍ਰੀਖਿਆ ਵਿੱਚ 1000 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ ਪਾਸ ਕੀਤੀ ਹੈ। ਇਨ੍ਹਾਂ ਮਹਿਲਾ ਉਮੀਦਵਾਰਾਂ ਨੂੰ ਹੁਣ ਅਗਲੀ ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ ਸਰਵਿਸ ਸਿਲੈਕਸ਼ਨ ਬੋਰਡ (SSB) ਅਤੇ ਮੈਡੀਕਲ ਫਿਟਨੈਸ ਦੇ ਮਾਪਦੰਡਾਂ ਨੂੰ ਪੂਰਾ ਕਰਨਾ ਹੋਵੇਗਾ।

ਪ੍ਰੀਖਿਆ ਪਾਸ ਕਰਨ ਵਾਲੀਆਂ 1002 ਮਹਿਲਾ ਉਮੀਦਵਾਰਾਂ ਵਿੱਚੋਂ ਸਿਰਫ਼ 19 ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸਿਖਲਾਈ ਲਈ ਚੁਣਿਆ ਜਾਵੇਗਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਮਹਿਲਾ ਕੈਡੇਟਸ ਐਨਡੀਏ ਕੋਰਸ ਵਿੱਚ ਪੁਰਸ਼ਾਂ ਦੇ ਨਾਲ ਸਿਖਲਾਈ ਲੈਣਗੀਆਂ। ਇਸ ਦੇ ਲਈ ਪੁਣੇ ਦੇ ਖੜਕਵਾਸਲਾ ਸਥਿਤ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement