
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਉਲੀਕੀ
ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣ ਪਹੁੰਚੇ। ਇਸ ਦੌਰਾਨ ਦੋਵੇਂ ਆਗੂਆਂ ਨੇ ਇੱਕ ਦੂਜੇ ਨੂੰ ਜੱਫੀ ਵੀ ਪਾਈ। ਦੱਸ ਦੇਈਏ ਕਿ ਪੰਜਾਬ ਦੇ ਸਿਆਸੀ ਨਜ਼ਰੀਏ ਤੋਂ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਸੀਟਾਂ ਦੀ ਵੰਡ ਕਰੇਗੀ। ਇਸ ਦੀ ਲਗਭਗ ਸਹਿਮਤੀ ਬਣ ਚੁੱਕੀ ਹੈ। ਹਾਲਾਂਕਿ ਪੰਜਾਬ ਭਾਜਪਾ ਨੇ ਪਹਿਲਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਪਰ ਕੁੱਝ ਦਿਨ ਪਹਿਲਾ ਆਪਣੀ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਅਤੇ ਢੀਂਡਸਾ ਦੇ ਨਾਲ ਮਿਲ ਕੇ ਚੋਣਾਂ ਲੜਨ ਆ ਐਲਾਨ ਕੀਤਾ ਸੀ। ਅਜਿਹੇ ‘ਚ ਕੇਂਦਰੀ ਮੰਤਰੀ ਦਾ ਕੈਪਟਨ ਨੂੰ ਮਿਲਣ ਪਹੁੰਚਣਾ ਵੀ ਸੀਟਾਂ ਦੀ ਵੰਡ ਵੱਲ ਇਸ਼ਾਰਾ ਕਰ ਰਿਹਾ ਹੈ।