Uttar Pradesh News: ਟਰੱਕ ਨੇ ਢਾਬੇ 'ਤੇ ਸੁੱਤੇ ਹੋਏ ਲੋਕਾਂ ਨੂੰ ਕੁਚਲਿਆ, ਤਿੰਨ ਦੀ ਹੋਈ ਦਰਦਨਾਕ ਮੌਤ

By : GAGANDEEP

Published : Dec 17, 2023, 11:58 am IST
Updated : Dec 17, 2023, 1:18 pm IST
SHARE ARTICLE
The truck crushed people sleeping on the dhaba in Uttar Pradesh News in punjabi
The truck crushed people sleeping on the dhaba in Uttar Pradesh News in punjabi

Uttar Pradesh News: 3 ਲੋਕ ਹੋਏ ਗੰਭੀਰ ਜ਼ਖ਼ਮੀ

 The truck crushed people sleeping on the dhaba in Uttar Pradesh News in punjabi : ਉੱਤਰ ਪ੍ਰਦੇਸ਼ 'ਚ ਸੜਕ ਹਾਦਸੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਤੜਕੇ ਇੱਕ ਟਰੱਕ ਨੇ ਢਾਬੇ 'ਤੇ ਸੁੱਤੇ ਪਏ ਤਿੰਨ ਲੋਕਾਂ ਨੂੰ ਕੁਚਲ ਦਿਤਾ। ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਪੈ ਰਹੀ ਸੁੱਕੀ ਠੰਡ ਨੇ ਠਾਰੇ ਲੋਕ, ਤਾਪਮਾਨ ਹੋਰ ਹੇਠਾਂ ਡਿੱਗਣ ਦੀ ਸੰਭਾਵਨਾ 

ਇਹ ਸੜਕ ਹਾਦਸਾ ਯੂਪੀ ਦੇ ਇਟਾਵਾ ਜ਼ਿਲ੍ਹੇ ਵਿਚ ਵਾਪਰਿਆ। ਇਟਾਵਾ-ਕਾਨਪੁਰ ਹਾਈਵੇਅ 'ਤੇ ਤੇਜ਼ ਰਫਤਾਰ ਨਾਲ ਜਾ ਰਿਹਾ ਇਕ ਟਰੱਕ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ। ਟਰੱਕ ਦੀ ਟੱਕਰ ਹੋਣ ਕਾਰਨ ਢਾਬੇ ਦੀ ਕੰਧ ਢਹਿ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕੁਝ ਲੋਕ ਢਾਬੇ ਦੇ ਅੰਦਰ ਸੁੱਤੇ ਹੋਏ ਸਨ। ਇਸ ਹਾਦਸੇ ਤੋਂ ਬਾਅਦ ਢਾਬੇ ਦੇ ਮਲਬੇ ਹੇਠਾਂ ਦੱਬੇ ਤਿੰਨ ਲੋਕਾਂ ਦੀ ਜਾਨ ਚਲੀ ਗਈ ਅਤੇ ਤਿੰਨ ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Moga Encounter: ਮੋਗਾ ਤੋਂ ਵੱਡੀ ਖਬਰ, ਪੁਲਿਸ 'ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ 

ਲੋਕਾਂ ਵਲੋਂ ਸੂਚਨਾ ਮਿਲਣ ’ਤੇ ਡੀਐਮ-ਐਸਐਸਪੀ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਰੇਨ ਬੁਲਾ ਕੇ ਢਾਬੇ 'ਚ ਦਾਖਲ ਹੋਏ ਟਰੱਕ ਨੂੰ ਬਾਹਰ ਕੱਢਿਆ ਅਤੇ ਫਿਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  ਟਰੱਕ ਕਿਵੇਂ ਕਾਬੂ ਤੋਂ ਬਾਹਰ ਹੋ ਗਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
 

Location: India, Uttar Pradesh, Etawah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement