
National News: 10 ਜ਼ਖ਼ਮੀਆਂ ਦਾ ਹਸਪਤਾਲ 'ਚ ਚੱਲ ਰਿਹੈ ਇਲਾਜ
National News: ਗੁਜਰਾਤ ਦੇ ਭਾਵਨਗਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਇਕ ਹਾਈਵੇਅ 'ਤੇ ਇਕ ਨਿਜੀ ਬੱਸ ਅਤੇ 'ਟਿੱਪਰ' ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਸੁਪਰਡੈਂਟ ਹਰਸ਼ਦ ਪਟੇਲ ਨੇ ਦਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਟਰਪਜ ਪਿੰਡ ਨੇੜੇ ਵਾਪਰਿਆ, ਜਦੋਂ ਬੱਸ ਭਾਵਨਗਰ ਤੋਂ ਮਹੂਵਾ ਵਲ ਜਾ ਰਹੀ ਸੀ।
ਪਟੇਲ ਨੇ ਦਸਿਆ ਕਿ ਬੱਸ ਨੇ ਟਿੱਪਰ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ। ਪੁਲਿਸ ਸੁਪਰਡੈਂਟ ਅਨੁਸਾਰ ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਤੋਂ ਦਸ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦਸਿਆ ਕਿ ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਅਧਿਕਾਰੀਆਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।