Delhi News : ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ’ਚ ‘ਇਕ ਰਾਸ਼ਟਰ, ਇੱਕ ਚੋਣ’ ਲਈ ਸੰਵਿਧਾਨ ਸੋਧ ਬਿੱਲ ਕੀਤਾ ਪੇਸ਼ 

By : BALJINDERK

Published : Dec 17, 2024, 12:57 pm IST
Updated : Dec 17, 2024, 12:57 pm IST
SHARE ARTICLE
ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਲੋਕ ਸਭਾ ਵਿਚ ਸੰਵਿਧਾਨ ਸੋਧ ਬਿੱਲ ਪੇਸ਼ ਕਰਦੇ ਹੋਏ
ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਲੋਕ ਸਭਾ ਵਿਚ ਸੰਵਿਧਾਨ ਸੋਧ ਬਿੱਲ ਪੇਸ਼ ਕਰਦੇ ਹੋਏ

Delhi News : ਇਸ ਬਿੱਲ ਨੂੰ 'ਸੰਵਿਧਾਨ (129ਵੀਂ ਸੋਧ) ਬਿੱਲ 2024 ਦਾ ਨਾਂ ਦਿੱਤਾ ਗਿਆ ਹੈ

Delhi News in Punjabi :  ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ 'ਚ ‘ਇਕ ਰਾਸ਼ਟਰ, ਇੱਕ ਚੋਣ’ ਲਈ  ਸੰਵਿਧਾਨ ਸੋਧ ਬਿੱਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸੋਧ ਬਿੱਲ ਪੇਸ਼ ਕੀਤਾ ਹੈ। ਇਸ ਬਿੱਲ ਨੂੰ 'ਸੰਵਿਧਾਨ (129ਵੀਂ ਸੋਧ) ਬਿੱਲ 2024 ਦਾ ਨਾਂ ਦਿੱਤਾ ਗਿਆ ਹੈ।  ਮੰਗਲਵਾਰ ਦੁਪਹਿਰ ਨੂੰ ਬਿੱਲ ਚਰਚਾ ਲਈ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਦੀ ਸਿਫ਼ਾਰਸ਼ ਕਰਨ ਜਾ ਰਹੀ ਹੈ। ਭਾਜਪਾ ਨੇ ਵ੍ਹੀਪ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਵੇਰੇ ਕਾਂਗਰਸ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਸੀ। 

ਇਸ ਤੋਂ ਪਹਿਲਾਂ ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਵੇਰੇ ਐਮਰਜੈਂਸੀ ਮੀਟਿੰਗ ਬੁਲਾ ਕੇ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਵਿਰੋਧੀ ਧਿਰ ਵਨ ਨੇਸ਼ਨ, ਵਨ ਇਲੈਕਸ਼ਨ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਫਿਲਹਾਲ ਲੋਕ ਸਭਾ 'ਚ ਅੱਜ ਦੀ ਕਾਰਵਾਈ ਕਾਫੀ ਸ਼ੋਰ-ਸ਼ਰਾਬੇ ਨਾਲ ਚੱਲ ਰਹੀ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਵਿਰੋਧ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ਇਕ ਤਰ੍ਹਾਂ ਨਾਲ ਇਹ ਸੰਵਿਧਾਨ ਨੂੰ ਢਾਹ ਲਾਉਣ ਦੀ ਇਕ ਹੋਰ ਸਾਜ਼ਿਸ਼ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਇਹ ਕਿਸੇ ਪਾਰਟੀ ਦਾ ਨਹੀਂ, ਦੇਸ਼ ਦਾ ਮੁੱਦਾ ਹੈ। ਦੇਸ਼ ਦੇਖੇਗਾ ਕਿ ਕਾਂਗਰਸ ਹਮੇਸ਼ਾ ਨਕਾਰਾਤਮਕ ਕਿਵੇਂ ਰਹਿੰਦੀ ਹੈ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਦੇਸ਼ ’ਚ ਇੱਕ ਦੇਸ਼, ਇੱਕ ਚੋਣ ਸੀ। ਪਰ ਕਾਂਗਰਸ ਨੇ ਆਪਣੇ ਹਿਸਾਬ ਨਾਲ ਇਸ ਨੂੰ ਬਦਲ ਦਿੱਤਾ। ਦੇਸ਼ ’ਚ ਹਮੇਸ਼ਾ ਚੋਣਾਂ ਹੁੰਦੀਆਂ ਰਹਿੰਦੀਆਂ ਹਨ, ਜਿਸ ਨਾਲ ਦੇਸ਼ ਦਾ ਬਹੁਤ ਨੁਕਸਾਨ ਹੁੰਦਾ ਹੈ।

(For more news apart from Union Law Minister Arjun Ram Meghwal presented Constitution Amendment Bill for 'One Nation, One Election' in Lok Sabha News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement