
ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਈ ਕੇਂਦਰ ਸਰਕਾਰ ਨੇ ਪੂਰੀ ਪਲਾਨਿੰਗ ਕੀਤੀ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਈ ਕੇਂਦਰ ਸਰਕਾਰ ਨੇ ਪੂਰੀ ਪਲਾਨਿੰਗ ਕੀਤੀ ਹੈ। ਇਸ ਯੋਜਨਾ ਦੇ ਤਹਿਤ ਮੋਦੀ ਸਰਕਾਰ ਦੇ 36 ਮੰਤਰੀ ਅੱਜ ਤੋਂ ਜੰਮੂ-ਕਸ਼ਮੀਰ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਜਨਤਾ ਨਾਲ ਗੱਲਬਾਤ ਕਰਨਗੇ।
Photo 1
ਭਾਜਪਾ ਦੇ ਤਿੰਨ ਮੰਤਰੀ ਅੱਜ ਜੰਮੂ ਪਹੁੰਚਣਗੇ ਅਤੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਧਾਰਾ 370 ਅਤੇ 35 ਏ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਗੇ। ਇਸ ਦੇ ਨਾਲ ਹੀ ਇਹ ਮੰਤਰੀ ਲੋਕਾਂ ਨੂੰ ਸੀਏਏ ਅਤੇ ਐਨਆਰਸੀ ਬਾਰੇ ਵੀ ਜਾਗਰੂਕ ਕਰਨਗੇ। ਦੱਸ ਦੇਈਏ ਕਿ ਕੇਂਦਰੀ ਮੰਤਰੀ ਜਤਿੰਦਰ ਸਿੰਘ ਅੱਜ ਦੁਪਹਿਰ 1:30 ਵਜੇ ਜੰਮੂ ਦੇ ਕਨਵੈਨਸ਼ਨ ਸੈਂਟਰ ਵਿਖੇ ਲੋਕਾਂ ਨਾਲ ਗੱਲਬਾਤ ਕਰਨਗੇ।
Photo 2
ਇਸ ਦੌਰਾਨ ਕੇਂਦਰੀ ਮੰਤਰੀ ਲੋਕਾਂ ਨੂੰ ਜੰਮੂ ਕਸ਼ਮੀਰ ਲਈ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਮਹੱਤਵਪੂਰਨ ਕਦਮਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਅੱਜ ਦੁਪਹਿਰ 1 ਵਜੇ ਜ਼ਿਲ੍ਹੇ ਦੇ ਸਕੱਤਰੇਤ ਵਿਖੇ ਨੁੱਕੜ ਸਭਾ ਅਯੋਜਨ ਕਰਨਗੇ ਅਤੇ ਲੋਕਾਂ ਨੂੰ ਮੋਦੀ ਸਰਕਾਰ ਦੇ ਕੰਮ ਦੀਆਂ ਪ੍ਰਾਪਤੀਆਂ ਅਤੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35 ਏ ਨੂੰ ਹਟਾਉਣ ਤੋਂ ਬਾਅਦ ਆਉਣ ਵਾਲੇ ਫਾਇਦਿਆਂ ਬਾਰੇ ਜਾਣੂ ਕਰਵਾਉਣਗੇ।
Photo 3
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਦੁਪਹਿਰ 2 ਵਜੇ ਦੇ ਕਰੀਬ ਡਵੀਜ਼ਨ ਜ਼ਿਲ੍ਹੇ ਦੇ ਖੇਤਰ ਵਿਚ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਦੋਵੇਂ ਕੇਂਦਰੀ ਮੰਤਰੀ ਸਾਂਬਾ ਜਾਣਗੇ। ਸਾਂਬਾ ਇਕ ਅਜਿਹਾ ਜ਼ਿਲ੍ਹਾ ਹੈ ਜਿਥੇ ਪਾਕਿਸਤਾਨੀ ਰਫਿਊਜੀ, ਗੁਰਜਰ ਅਤੇ ਬਾਕਰਵਾਲ ਭਾਈਚਾਰੇ ਦੇ ਲੋਕ ਰਹਿੰਦੇ ਹਨ।
Photo 4
ਇਨ੍ਹਾਂ ਲੋਕਾਂ ਨੂੰ ਮਿਲ ਕੇ ਦੋਵੇਂ ਨੇਤਾ ਧਾਰਾ 370, 35 ਏ, ਸੀਏਏ ਅਤੇ ਐਨਆਰਸੀ ਬਾਰੇ ਗੱਲ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੰਤਰੀਆਂ ਨੂੰ ਨਾ ਸਿਰਫ ਸ਼ਹਿਰੀ ਖੇਤਰਾਂ ਵਿਚ ਬਲਕਿ ਘਾਟੀ ਦੇ ਪਿੰਡਾਂ ਵਿਚ ਵੀ ਵਿਕਾਸ ਦਾ ਸੰਦੇਸ਼ ਫੈਲਾਉਣ ਲਈ ਕਿਹਾ।
Photo 5
ਜੰਮੂ ਵਿਚ ਇਕ ਸਮੀਖਿਆ ਬੈਠਕ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਬੀਵੀਆਰ ਸੁਬਰਮਨੀਅਮ ਨੇ ਕਿਹਾ ਕਿ ਲੋਕਾਂ ਤੱਕ ਪਹੁੰਚਣ ਲਈ ਇਕ ਵਿਸ਼ਾਲ ਮੁਹਿੰਮ ਤਹਿਤ 36 ਕੇਂਦਰੀ ਮੰਤਰੀ ਸ਼ਨੀਵਾਰ ਤੋਂ ਜੰਮੂ-ਕਸ਼ਮੀਰ ਵਿਚ 60 ਸਥਾਨਾਂ ਦਾ ਦੌਰਾ ਕਰਨਗੇ।