
ਇਨਕਮ ਟੈਕਸ ਵਿਭਾਗ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ
ਇਨਕਮ ਟੈਕਸ ਵਿਭਾਗ ਨੇ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਹੈ। ਹੁਣ ਤੁਸੀਂ ਟੋਲ ਫ੍ਰੀ ਨੰਬਰ ਰਾਹੀਂ ਕਾਲੇ ਧਨ ਦੀ ਸ਼ਿਕਾਇਤ ਕਰ ਸਕਦੇ ਹੋ। ਜੇ ਤੁਸੀਂ ਕਿਸੇ ਵੱਲੋਂ ਰੱਖੇ ਗਏ ਕਾਲੇ ਧਨ ਬਾਰੇ ਇਨਕਮ ਟੈਕਸ ਵਿਭਾਗ ਨੂੰ ਜਾਣਕਾਰੀ ਦੇਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਟੋਲ ਫ੍ਰੀ ਨੰਬਰ 1800-117-574 'ਤੇ ਦੇ ਸਕਦੇ ਹੋ।
File
ਇਨਕਮ ਟੈਕਸ ਵਿਭਾਗ ਨੇ ਦਿੱਲੀ ਵਿੱਚ ਚੋਣਾਂ ਦੌਰਾਨ ਕਾਲੇ ਧਨ ਅਤੇ ਨਕਦੀ ਦੀ ਗੈਰ-ਕਾਨੂੰਨੀ ਵਰਤੋਂ ਦੀ ਰੋਕਥਾਮ ਲਈ ਇਹ ਨੰਬਰ ਜਾਰੀ ਕੀਤਾ ਹੈ। ਕੋਈ ਵੀ ਇਸ ਨੰਬਰ ਨਾਲ ਸਬੰਧਤ ਜਾਣਕਾਰੀ ਦੇ ਸਕਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਮੱਦੇਨਜ਼ਰ ਆਮਦਨ ਟੈਕਸ ਵਿਭਾਗ ਨੇ ਕਾਲੇ ਧਨ ਅਤੇ ਭ੍ਰਿਸ਼ਟਾਚਾਰੀਆਂ ਦੀ ਨਿਗਰਾਨੀ ਲਈ 24X7 ਕੰਟਰੋਲ ਰੂਮ ਸਥਾਪਤ ਕੀਤਾ ਹੈ।
File
ਇੱਕ ਟੋਲ ਫ੍ਰੀ ਨੰਬਰ 1800117574 ਵੀ ਜਾਰੀ ਕੀਤਾ ਗਿਆ ਹੈ। ਇੱਥੇ ਲੋਕ ਇਨਕਮ ਟੈਕਸ ਵਿਭਾਗ ਨੂੰ ਕਿਸੇ ਵੀ ਤਰਾਂ ਦੀਆਂ ਗੈਰ-ਕਾਨੂੰਨੀ ਨਕਦ ਵੰਡਣ ਅਤੇ ਚੋਣਾਂ ਨਾਲ ਜੁੜੇ ਹੋਰ ਜੁਰਮਾਂ ਬਾਰੇ ਸ਼ਿਕਾਇਤ ਕਰ ਸਕਦੇ ਹਨ। ਦੱਸ ਦਈਏ ਕਿ 8 ਫਰਵਰੀ ਨੂੰ ਦਿੱਲੀ 'ਚ 70 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।
File
ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਨਕਮ ਟੈਕਸ ਵਿਭਾਗ ਦੇ 22 ਮਾਲੀਆ ਅਧਿਕਾਰੀਆਂ ਨੂੰ ਇਨ੍ਹਾਂ ਚੋਣਾਂ ਲਈ ਖਰਚਾ ਨਿਗਰਾਨ ਨਿਯੁਕਤ ਕੀਤਾ ਹੈ। ਕਮਿਸ਼ਨ ਨੇ ਇਨਕਮ ਟੈਕਸ ਵਿਭਾਗ ਦੀ ਨੀਤੀ ਬਣਾਉਣ ਵਾਲੀ ਸੰਸਥਾ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਨੂੰ ਨਿਰਦੇਸ਼ ਦਿੱਤੇ ਹਨ।
File
ਕਿ ਉਹ ਸੁਪਰਵਾਈਜ਼ਰਾਂ ਵਜੋਂ ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਿਯਮਿਤ ਜ਼ਿੰਮੇਵਾਰੀਆਂ ਤੋਂ ਅਸਥਾਈ ਤੌਰ 'ਤੇ ਰਾਹਤ ਦੇਣ। ਚੋਣ ਕਮਿਸ਼ਨ ਨੇ ਦਿੱਲੀ ਅਤੇ ਗੁਆਂਢੀ ਸੂਬਿਆਂ 'ਚ ਸਥਿਤ ਸੀਬੀਡੀਟੀ ਦੀਆਂ ਜਾਂਚ ਸ਼ਾਖਾਵਾਂ ਨੂੰ ਵਿੱਤੀ ਲੈਣ-ਦੇਣ ਦੀਆਂ ਸ਼ੱਕੀ ਗਤੀਵਿਧੀਆਂ ਦੀ ਸਖਤ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।