ਟਿਕਰੀ ਬਾਰਡਰ ’ਤੇ ਅਚਾਨਕ ਸਿਹਤ ਵਿਗੜਣ ਨਾਲ ਇਕ ਨੌਜਵਾਨ ਕਿਸਾਨ ਦੀ ਗਈ ਜਾਨ
Published : Jan 18, 2021, 5:04 pm IST
Updated : Jan 18, 2021, 5:05 pm IST
SHARE ARTICLE
Farmer
Farmer

ਇਹ ਨੌਜਵਾਨ ਕਿਸਾਨ ਬੀਤੇ ਦਿਨੀਂ ਪਿੰਡ ਔਲਖ ਤੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਗਿਆ ਸੀ।

ਮਲੋਟ- ਖੇਤੀ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਡ ਵਿਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਜਾਨ 70 ਤੋਂ ਵੱਧ ਹੀ ਮੌਤਾਂ ਹੋਣ ਹੋ ਚੁੱਕਿਆ ਹਨ। ਇਸ ਦੇ ਚਲਦੇ ਅੱਜ ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਹਮਾਇਤ ਲਈ ਪੁੱਜਿਆ ਮਲੋਟ ਲਾਗਲੇ ਪਿੰਡ ਔਲਖ ਦੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਨੌਜਵਾਨ ਕਿਸਾਨ ਬੀਤੇ ਦਿਨੀਂ ਪਿੰਡ ਔਲਖ ਤੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼  ਦੀ ਹਮਾਇਤ ਲਈ ਗਿਆ ਸੀ। 

Farmer Protest

ਇਸ ਦੌਰਾਨ ਉਥੇ ਉਸ ਦੀ ਸੇਵਾ ਕਰਦਿਆਂ ਅਚਾਨਕ ਸਿਹਤ ਵਿਗੜ ਗਈ ਅਤੇ ਇਲਾਜ ਅਧੀਨ ਪਰਵਿੰਦਰ ਸਿੰਘ ਦੀ ਬੀਤੀ ਰਾਤ ਅਚਾਨਕ ਮੌਤ ਹੋ ਗਈ। ਨੌਜਵਾਨ ਕਿਸਾਨ ਪਰਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਿੰਡ ਔਲਖ ਵਿਚ ਮਾਤਮ ਛਾ ਗਿਆ ਹੈ।

Farmers

ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ  ਅੰਦੋਲਨ ਦਾ ਅੱਜ 54ਵਾਂ ਦਿਨ ਹੈ।  ਟਰੈਕਟਰ ਪਰੇਡ ਬਾਰੇ ਸੁਪਰੀਮ 'ਚ ਸੁਣਵਾਈ ਅੱਜ ਟਾਲ ਦਿੱਤੀ ਗਈ ਹੈ। ਇਸ ਲਈ ਸਰਕਾਰ ਨੇ ਅਜੇ ਮਾਮਲੇ ਦੇ ਹੱਲ ਦਾ ਕੋਈ ਸੰਕੇਤ ਨਹੀਂ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement