
ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੌਲਾਂ ਦੇ ਟਰੱਕ ਨੂੰ ਦਿਖਾਈ ਹਰੀ ਝੰਡੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਸਰਕਾਰ ਨੇ ਮਦਦ ਦਾ ਹੱਥ ਵਧਾਇਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਲਈ ਵਿਸ਼ੇਸ਼ ਮੁਹਿੰਮ ਤਹਿਤ ਇਕੱਠੇ ਕੀਤੇ ਗਏ 53 ਟਨ ਚੌਲਾਂ ਦਾ ਟਰੱਕ ਭੇਜਿਆ।
CM Bhupesh Baghel sent 53 tonne rice to farmers
ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੌਲਾਂ ਦੇ ਟਰੱਕ ਨੂੰ ਅੱਜ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦੱਸ ਦਈਏ ਕਿ ਕਿਸਾਨਾਂ ਦੀ ਮਦਦ ਲਈ ਨੈਸ਼ਨਲ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਨਐਸਯੂਆਈ) ਨੇ ਛੱਤੀਸਗੜ੍ਹ ਵਿਚ ‘ਇਕ ਰੁਪਿਆ ਇਕ ਪੈਲੀ ਝੋਨਾ’ ਮੁਹਿੰਮ ਦੀ ਸ਼ੁਰੂਆਤ ਕੀਤੀ।
Bhupesh Baghel
ਇਸ ਦੇ ਤਹਿਤ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਲਈ ਵਰਕਰ ਮਸਤੂਰੀ ਖੇਤਰ ਦੇ ਝੋਨੇ ਦੇ ਕੇਂਦਰਾਂ ਵਿਚ ਜਾ ਕੇ ਸਥਾਨਕ ਕਿਸਾਨਾਂ ਦਾ ਸਮਰਥਨ ਮੰਗਿਆ।
Farmer Protest
ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੂੰ ਵਿਸ਼ਵ ਭਰ ਦੀਆਂ ਸੰਸਥਾਵਾਂ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਮੋਰਚੇ ਦੌਰਾਨ ਕਿਸਾਨਾਂ ਲਈ ਕਈ ਸੰਸਥਾਵਾਂ ਵੱਲ਼ੋਂ ਲੰਗਰ ਵੀ ਲਗਾਏ ਜਾ ਰਹੇ ਹਨ।