ਕੇਂਦਰੀ ਏਜੰਸੀਆਂ ਰਾਹੀਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣਾ ਕੇਂਦਰ ਲਈ ਸ਼ਰਮਨਾਕ: ਭਗਵੰਤ ਮਾਨ
Published : Jan 18, 2021, 5:55 pm IST
Updated : Jan 18, 2021, 5:55 pm IST
SHARE ARTICLE
Bhagwant Mann
Bhagwant Mann

ਖੇਤੀ ਨੂੰ ਬਚਾਉਣ ਲਈ ਵਿੱਢੇ ਅੰਦੋਲਨ ਵਿੱਚ ਸਮਰਥਨ ਕਰ ਰਹੀਆਂ ਵੱਖ-ਵੱਖ ਸੇਵਾ ਸੁਸਾਇਟੀਆਂ, ਸੰਸਥਾਵਾਂ ਅਤੇ ਪੱਤਰਕਾਰਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਘਟੀਆ ਕੰਮ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿੱਤਾ ਹੈ। ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹੱਕ ਸੱਚ ਦੀ ਲੜਾਈ ਲੜ ਰਹੇ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਵਿੱਢੇ ਅੰਦੋਲਨ ਵਿੱਚ ਸਮਰਥਨ ਕਰ ਰਹੀਆਂ ਵੱਖ-ਵੱਖ ਸੇਵਾ ਸੁਸਾਇਟੀਆਂ, ਸੰਸਥਾਵਾਂ ਅਤੇ ਪੱਤਰਕਾਰਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਘਟੀਆ ਕੰਮ ਹੈ।

Bhagwant Mann

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੜੀਅਲ ਰਵੱਈਏ ਉੱਤੇ ਚੱਲਦੇ ਹੋਏ ਅੰਦੋਲਨ ਨੂੰ ਪਹਿਲਾਂ ਪਾਕਿਸਤਾਨ, ਚੀਨ ਦੇ ਏਜੰਟ ਦੱਸ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਇਹ ਚਾਲਾਂ ਨਾ ਚੱਲੀਆਂ ਤਾਂ ਹੁਣ ਆਪਣੇ ਅਧੀਨ ਐਨਆਈਏ ਵਰਗੀਆਂ ਏਜੰਸੀਆਂ ਰਾਹੀਂ ਇਸ ਅੰਦੋਲਨ ਨੂੰ ਕੁਚਲਨ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਤਾਂ ਹੱਲ ਕੱਢਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨ ਆਗੂਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਧਮਕਾਉਣ ਲਈ ਐਨਆਈਏ ਰਾਹੀਂ ਨੋਟਿਸ ਭੇਜ ਰਹੀ ਹੈ।

Farmer Protest

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਭਰ ਦਾ ਸਭ ਤੋਂ ਵੱਡਾ ਅਤੇ ਲੰਬਾ ਚੱਲਣ ਵਾਲਾ ਅੰਦੋਲਨ ਇੱਕ ਨਵਾਂ ਇਤਿਹਾਸ ਰਚ ਰਿਹਾ ਹੈ। ਲੋਕਤੰਤਰ ਦੇਸ਼ ਵਿੱਚ ਲੋਕਤੰਤਰਿਕ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਨੇ ਵਿਸ਼ਵ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕੀਤਾ ਹੈ, ਦੂਜੇ ਪਾਸੇ ਕੇਂਦਰੀ ਮੋਦੀ ਸਰਕਾਰ ਦੇਸ਼ ਨੂੰ ਬਦਨਾਮ ਕਰਨ ਲਈ ਮਾੜੀਆਂ ਚਾਲਾਂ ਚੱਲ ਰਹੀ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੀ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ।

farmer leader

ਦੇਸ਼ ਦਾ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦਾ ਹੋਇਆ ਰੱਦ ਕਰਨ ਦੀ ਮੰਗ ਕਰ ਰਿਹਾ ਹੈ, ਦੂਜੇ ਪਾਸੇ ਮੋਦੀ ਸਰਕਾਰ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੋਏ ਉਨ੍ਹਾਂ ਦਾ ਮਿਆਰ ਹੇਠਾਂ ਡੇਗ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਚਾਲਾਂ ਚੱਲਣੀਆਂ ਬੰਦ ਕਰੇ ਅਤੇ ਕਿਸਾਨਾਂ ਦੀ ਸਿੱਧੀ ਅਤੇ ਸਾਧਾਰਨ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨਾਂ ਰੱਦ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement