
ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਯੋਗੀ ਆਦਿਤਿਆਨਾਥ ਨੂੰ ਲਿਖਿਆ ਪੱਤਰ
ਉਨਾਓ: ਉਨਾਓ ਬਲਾਤਕਾਰ ਮਾਮਲੇ ਦੀ ਪੀੜਤਾ ਨੇ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਦਿੱਤੀ ਗਈ 15 ਦਿਨਾਂ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਪੀੜਤਾ ਨੇ ਇਕ ਵੀਡੀਓ ਬਿਆਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਪੱਤਰ ਲਿਖ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ: ਖੰਨਾ ਦੇ ਮਿਲਟਰੀ ਗਰਾਊਂਡ 'ਚ ਮਿਲਿਆ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ
ਪੀੜਤਾ ਨੇ ਵੀਡੀਓ ਦੇ ਨਾਲ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਆਪਣੀ ਚਿੱਠੀ 'ਚ ਸੇਂਗਰ ਨੂੰ ਆਪਣੀ ਬੇਟੀ ਦੇ ਵਿਆਹ ਲਈ ਦਿੱਤੀ ਗਈ 15 ਦਿਨਾਂ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਸ ਨੇ ਕਿਹਾ ਹੈ ਕਿ ਜਦੋਂ ਤੱਕ ਸੇਂਗਰ ਬਾਹਰ ਰਹੇਗਾ, ਉਹ ਉਸ ਦੇ ਪਰਿਵਾਰ ਦੇ ਨਾਲ-ਨਾਲ ਗਵਾਹਾਂ ਲਈ ਵੀ ਖਤਰਾ ਬਣਿਆ ਰਹੇਗਾ।
ਇਹ ਵੀ ਪੜ੍ਹੋ: 'ਭਾਰਤ ਜੋੜੋ ਯਾਤਰਾ' ਦੇ ਜੰਮੂ-ਕਸ਼ਮੀਰ ਪਹੁੰਚਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਸੂਬਾ ਇਕਾਈ ਦੇ ਬੁਲਾਰੇ ਨੇ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਮਾਖੀ ਬਲਾਤਕਾਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਆਪਣੀ ਧੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 27 ਜਨਵਰੀ ਤੋਂ 10 ਫਰਵਰੀ ਤੱਕ ਪੈਰੋਲ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ: World's Oldest Person Dies: ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ, 118 ਸਾਲ ਦੀ ਉਮਰ ’ਚ ਲਏ ਆਖਰੀ ਸਾਹ
ਪੀੜਤਾ ਨੇ ਇਹ ਵੀ ਕਿਹਾ ਹੈ ਕਿ ਉਸ ਦੀ ਭੈਣ ਦੇ ਵਿਆਹ ਵਿਚ ਉਸ ਦੇ ਚਾਚੇ ਨੂੰ ਨਾ ਦਿੱਤੀ ਗਈ ਅੰਤਰਿਮ ਜ਼ਮਾਨਤ ਸੇਂਗਰ ਦੇ ਪਰਿਵਾਰਕ ਮੈਂਬਰਾਂ ਦੀ ਸਾਜ਼ਿਸ਼ ਦਾ ਨਤੀਜਾ ਸੀ। ਉਸ ਨੇ ਜਾਰੀ ਵੀਡੀਓ 'ਚ ਕਿਹਾ ਕਿ 'ਸਾਬਕਾ ਵਿਧਾਇਕ ਸੇਂਗਰ ਦੀ ਪਤਨੀ ਸੰਗੀਤਾ ਆਪਣੇ ਪਤੀ ਦੀ ਪੈਰੋਲ ਲਈ ਨਿਆਂਪਾਲਿਕਾ ਦਾ ਧੰਨਵਾਦ ਕਰ ਰਹੀ ਹੈ, ਜਦਕਿ ਮੇਰੀ ਭੈਣ ਦੇ ਵਿਆਹ ਸਮੇਂ ਮੇਰੇ ਚਾਚਾ ਦੀ ਪੈਰੋਲ ਦਾ ਮੇਰੇ ਪਿਤਾ ਦੇ ਕਤਲ ਦੇ ਦੋਸ਼ੀ ਦੇ ਭਰਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ”।