PM Modi News: ਪਿਛਲੇ 9 ਸਾਲਾਂ ਵਿਚ ਲਗਭਗ 25 ਕਰੋੜ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕਢਿਆ: ਪ੍ਰਧਾਨ ਮੰਤਰੀ ਮੋਦੀ
Published : Jan 18, 2024, 8:30 pm IST
Updated : Jan 18, 2024, 8:30 pm IST
SHARE ARTICLE
25 crore people have come out of poverty in the last 9 years: PM Modi
25 crore people have come out of poverty in the last 9 years: PM Modi

ਕਿਹਾ, ਪਾਰਦਰਸ਼ੀ ਪ੍ਰਣਾਲੀ ਤੇ ਜਨਤਾ ਦੀ ਭਾਗੀਦਾਰੀ ਨਾਲ ਦੇਸ਼ ਵਿਚ ਗ਼ਰੀਬੀ ਘਟੀ

PM Modi News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਅਪਣਾਈ ਗਈ ਪਾਰਦਰਸ਼ੀ ਪ੍ਰਣਾਲੀ, ਇਮਾਨਦਾਰ ਯਤਨਾਂ ਅਤੇ ਜਨ ਭਾਗੀਦਾਰੀ ’ਤੇ ਜ਼ੋਰ ਦੇਣ ਕਾਰਨ ਪਿਛਲੇ 9 ਸਾਲਾਂ ਵਿਚ ਲਗਭਗ 25 ਕਰੋੜ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕਢਿਆ ਗਿਆ ਹੈ। ਵੀਡੀਓ ਕਾਨਫ਼ਰੰਸ ਰਾਹੀਂ ‘ਵਿਕਸਤ ਭਾਰਤ ਸੰਕਲਪ ਯਾਤਰਾ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਭਾਰਤ ਵਿਚ ਗ਼ਰੀਬੀ ਨੂੰ ਘੱਟ ਕੀਤਾ ਜਾ ਸਕਦਾ ਹੈ ਪਰ ਗ਼ਰੀਬਾਂ ਨੇ ਦਿਖਾ ਦਿਤਾ ਹੈ ਕਿ ਜੇਕਰ ਉਨ੍ਹਾਂ ਨੂੰ ਸਾਧਨ ਦਿਤੇ ਜਾਣ ਤਾਂ ਅਜਿਹਾ ਹੋ ਸਕਦਾ ਹੈ।

ਗ਼ਰੀਬੀ ਦੇ ਅੰਕੜਿਆਂ ਵਿਚ ਗਿਰਾਵਟ ਨੂੰ ਉਜਾਗਰ ਕਰਨ ਵਾਲੀ ਨੀਤੀ ਆਯੋਗ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਮੋਦੀ ਨੇ ਕਿਹਾ ਕਿ ਭਾਰਤ ਨੇ ਗ਼ਰੀਬਾਂ ਦੀ ਮਦਦ ਲਈ ਦੂਜੇ ਦੇਸ਼ਾਂ ਨੂੰ ਇਕ ਮਾਡਲ ਪੇਸ਼ ਕੀਤਾ ਹੈ ਅਤੇ ਦੁਨੀਆਂ ਦਾ ਧਿਆਨ ਅਪਣੇ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਉਤਸਾਹਜਨਕ ਰਿਪੋਰਟ ਹੈ। ਮੋਦੀ ਨੇ ਕਿਹਾ ਕਿ ਯਾਤਰਾ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਫ਼ਲ ਰਹੀ ਹੈ ਅਤੇ ਇਹ ਦੋ ਮਹੀਨਿਆਂ ਵਿਚ ਇਕ ਜਨ ਅੰਦੋਲਨ ਬਣ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ, “ਵਿਕਾਸਤ ਭਾਰਤ ਸੰਕਲਪ ਯਾਤਰਾ ਪਹਿਲਾਂ 26 ਜਨਵਰੀ ਤਕ ਚੱਲਣੀ ਸੀ, ਪਰ ਇਸ ਨੂੰ ਲੋਕਾਂ ਦਾ ਬਹੁਤ ਸਮਰਥਨ ਮਿਲਿਆ ਹੈ ਅਤੇ ਹੁਣ ਲੋਕ ਮੰਗ ਕਰ ਰਹੇ ਹਨ ਕਿ ਮੋਦੀ ਦੀ ਗਾਰੰਟੀ ਵਾਲੀ ਗੱਡੀ ਸਾਡੇ ਪਿੰਡ ਵੀ ਆਵੇ। ਇਸ ਲਈ ਅਸੀਂ ਫ਼ਰਵਰੀ ਵਿਚ ਵੀ ਮੋਦੀ ਦੀ ਗਾਰੰਟੀ ਵਾਲੀ ਗੱਡੀ ਚਲਾਵਾਂਗੇ।’’ ਉਨ੍ਹਾਂ ਕਿਹਾ ਕਿ ‘ਵਿਕਾਸ ਰੱਥ’ ਪਹਿਲਾਂ ਹੀ 70-80 ਫ਼ੀ ਸਦੀ ਪੰਚਾਇਤਾਂ ਤਕ ਪਹੁੰਚ ਚੁਕਾ ਹੈ, ਜਿਸ ਨਾਲ ਲੋਕਾਂ ਵਿਚ ਵਿਸ਼ਵਾਸ ਪੈਦਾ ਹੋਇਆ ਹੈ ਕਿ ਕੋਈ ਵੀ ਵਿਅਕਤੀ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਦਸਿਆ ਕਿ ਯਾਤਰਾ ਦੌਰਾਨ 4 ਕਰੋੜ ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ 2.5 ਕਰੋੜ ਤੋਂ ਵੱਧ ਟੀ.ਬੀ. ਦੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ 50 ਕਰੋੜ ਤੋਂ ਵੱਧ ‘ਆਯੂਸ਼ਮਾਨ’ ਕਾਰਡ ਦਿਤੇ ਗਏ ਹਨ ਅਤੇ ਲਗਭਗ 35 ਲੱਖ ਕਿਸਾਨਾਂ ਨੂੰ ‘ਪ੍ਰਧਾਨ ਮੰਤਰੀ ਕਿਸਾਨ ਯੋਜਨਾ’ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਘਰਾਂ ਤੋਂ ਇਲਾਵਾ ਪਾਣੀ, ਰਸੋਈ ਗੈਸ ਅਤੇ ਬਿਜਲੀ ਕੁਨੈਕਸ਼ਨਾਂ ਦੇ ਨਾਲ-ਨਾਲ ਲੋਕਾਂ ਲਈ ਚੰਗੇ ਪੋਸਣ, ਸਿਹਤ ਅਤੇ ਇਲਾਜ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਸਿਰਫ਼ ਅੰਕੜੇ ਹੀ ਨਹੀਂ ਸਗੋਂ ਜੀਵਨ ਦਾ ਸਰੋਤ ਹਨ ਕਿਉਂਕਿ ਉਨ੍ਹਾਂ ਨੇ ਹਮੇਸ਼ਾ 100 ਫ਼ੀ ਸਦੀ ਦੀ ਭਲਾਈ ਸਕੀਮਾਂ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਕਿਵੇਂ ਕਰੋੜਾਂ ਲੋਕਾਂ ਨੂੰ ਬੈਂਕ ਖਾਤੇ ਮਿਲੇ ਅਤੇ ਕਿਵੇਂ ਅਪਣੇ ਦਮ ’ਤੇ ਕੁਝ ਕਰਨ ਦੇ ਮੌਕੇ ਮਿਲੇ ਹਨ।

ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ’ਚ 4 ਕਰੋੜ ਤੋਂ ਵੱਧ ਗ਼ਰੀਬ ਪਰਵਾਰਾਂ ਨੂੰ ਅਪਣੇ ਘਰ ਮਿਲੇ ਹਨ ਅਤੇ ਇਨ੍ਹਾਂ ’ਚੋਂ 70 ਫ਼ੀ ਸਦੀ ਔਰਤਾਂ ਦੀ ਮਲਕੀਅਤ ਹੈ, ਜਿਸ ਨਾਲ ਉਨ੍ਹਾਂ ਦਾ ਸਸਕਤੀਕਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਲਈ ਘਰ ਬਣਾਉਣ ਦਾ ਔਸਤ ਸਮਾਂ 300 ਦਿਨਾਂ ਤੋਂ ਘਟ ਕੇ 100 ਦਿਨ ਰਹਿ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗ੍ਰਾਮੀਣ ਅਰਥਚਾਰੇ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਸਸ਼ਕਤ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ, ‘‘ਭਾਰਤ ਤੇਜ਼ੀ ਨਾਲ ਬਦਲ ਰਿਹਾ ਹੈ। ਲੋਕਾਂ ਵਿਚ ਭਰੋਸਾ, ਸਰਕਾਰ ਵਿਚ ਵਿਸ਼ਵਾਸ ਅਤੇ ਨਵੇਂ ਭਾਰਤ ਦਾ ਨਿਰਮਾਣ ਕਰਨ ਦਾ ਸੰਕਲਪ ਚਾਰੇ ਪਾਸੇ ਦਿਖਾਈ ਦੇ ਰਿਹਾ ਹੈ।’’ ਉਨ੍ਹਾਂ ਕਿਹਾ,‘‘ਪਿਛਲੇ ਨੌਂ ਸਾਲਾਂ ਵਿਚ ਸਾਡੀ ਇਹ ਕੋਸ਼ਿਸ਼ ਰਹੀ ਹੈ ਕਿ ਪਹਿਲ ਦੇ ਆਧਾਰ ’ਤੇ ਗ਼ਰੀਬਾਂ ਨੂੰ ਪਹਿਲ ਦਿਤੀ ਜਾਵੇ। ਜੋ ਨਾਗਰਿਕ ਹੁਣ ਤਕ ਵਿਕਾਸ ਦੀ ਮੁੱਖ ਧਾਰਾ ਤੋਂ ਦੂਰ ਰਹੇ ਹਨ, ਉਨ੍ਹਾਂ ਨੂੰ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਸਾਡੀ ਕੋਸ਼ਿਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਬਿਨਾਂ ਕਿਸੇ ਪਰੇਸ਼ਾਨੀ ਦੇ ਉਨ੍ਹਾਂ ਦੇ ਘਰ ਤਕ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਵਿਕਸਤ ਭਾਰਤ ਸੰਕਲਪ ਯਾਤਰਾ ਇਸੇ ਸੋਚ ਦਾ ਹੀ ਵਿਸਥਾਰ ਹੈ।      

(For more Punjabi news apart from 25 crore people have come out of poverty in the last 9 years: PM Modi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement