
ਦੋ ਜਵਾਨ ਜ਼ਖ਼ਮੀ ਹੋਣ ਦੀ ਖ਼ਬਰ
Jammu Kashmir blast: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਐਲਓਸੀ ਦੇ ਕੋਲ ਜ਼ਬਰਦਸਤ ਧਮਾਕਾ ਹੋਇਆ, ਜਿਸ 'ਚ ਇਕ ਫੌਜੀ ਵੀ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਰਾਜੌਰੀ ਦੇ ਨੌਸ਼ਹਿਰਾ ਦੇ ਕਲਾਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ ਇਕ ਫੌਜੀ ਸ਼ਹੀਦ ਹੋ ਗਿਆ ਹੈ ਅਤੇ ਇਕ ਹੋਰ ਫੌਜੀ ਗੰਭੀਰ ਰੂਪ 'ਚ ਜ਼ਖਮੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜ਼ਖਮੀ ਸਿਪਾਹੀ ਨੂੰ ਇਲਾਜ ਲਈ ਕਮਾਂਡ ਹਸਪਤਾਲ ਊਧਮਪੁਰ ਰੈਫਰ ਕਰ ਦਿਤਾ ਗਿਆ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
(For more Punjabi news apart from Jammu Kashmir blast News, stay tuned to Rozana Spokesman)