
ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਯੁੱਧਿਆ 'ਚ ਰਾਮ ਮੰਦਰ ਦੀ ਸਥਾਪਨਾ ਦੇ ਮੌਕੇ 'ਤੇ 22 ਜਨਵਰੀ ਨੂੰ ਸਾਰੇ ਕੇਂਦਰ ਸਰਕਾਰ ਦੇ ਦਫਤਰ ਅੱਧੇ ਦਿਨ ਲਈ ਬੰਦ ਰਹਿਣਗੇ।
Ram Temple inauguration: ਅਯੁੱਧਿਆ ਰਾਮ ਮੰਦਰ ਦੇ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਵਿਸ਼ੇਸ਼ ਦਿਨ 'ਤੇ ਸਰਕਾਰੀ ਦਫਤਰਾਂ 'ਚ ਅੱਧਾ ਦਿਨ ਕੰਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰੀਪੋਰਟ ਮੁਤਾਬਕ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਯੁੱਧਿਆ 'ਚ ਰਾਮ ਮੰਦਰ ਦੀ ਸਥਾਪਨਾ ਦੇ ਮੌਕੇ 'ਤੇ 22 ਜਨਵਰੀ ਨੂੰ ਸਾਰੇ ਕੇਂਦਰ ਸਰਕਾਰ ਦੇ ਦਫਤਰ ਅੱਧੇ ਦਿਨ ਲਈ ਬੰਦ ਰਹਿਣਗੇ। ਦਫ਼ਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਸ਼ਰਧਾਲੂਆਂ ਦੀਆਂ ਭਾਰੀ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਹ ਜਾਣਕਾਰੀ ਪਰਸੋਨਲ ਮੰਤਰਾਲੇ ਦੇ ਇਕ ਆਦੇਸ਼ ਵਿਚ ਦਿਤੀ ਗਈ ਹੈ। ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ/ਵਿਭਾਗਾਂ ਨੂੰ ਜਾਰੀ ਇਕ ਆਦੇਸ਼ ਵਿਚ, ਮੰਤਰਾਲੇ ਨੇ ਕਿਹਾ, “ਅਯੁੱਧਿਆ ਵਿਚ ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ 22 ਜਨਵਰੀ, 2024 ਨੂੰ ਪੂਰੇ ਭਾਰਤ ਵਿਚ ਮਨਾਇਆ ਜਾਵੇਗਾ। ਕਰਮਚਾਰੀਆਂ ਨੂੰ ਇਸ ਜਸ਼ਨ ਵਿਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ, ਇਹ ਫ਼ੈਸਲਾ ਕੀਤਾ ਗਿਆ ਹੈ ਕਿ ਭਾਰਤ ਭਰ ਵਿਚ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2.30 ਵਜੇ ਤਕ ਅੱਧੇ ਦਿਨ ਲਈ ਬੰਦ ਰਹਿਣਗੇ।"
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਸ ਬਾਰੇ ਦੇਸ਼ ਭਰ ਦੇ ਲੋਕਾਂ ਵਲੋਂ ਬਹੁਤ ਮੰਗ ਕੀਤੀ ਗਈ ਸੀ। 22 ਜਨਵਰੀ ਨੂੰ ਅੱਧੇ ਦਿਨ ਲਈ ਕੇਂਦਰ ਸਰਕਾਰ ਦੇ ਦਫਤਰ ਬੰਦ ਰੱਖਣ ਦਾ ਫ਼ੈਸਲਾ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ”।
(For more Punjabi news apart from Ram Temple inauguration: Half-day in all central government offices on Jan 22, stay tuned to Rozana Spokesman)