ਹਾਦਸੇ ’ਚ 5 ਲੋਕਾਂ ਦੀ ਮੌਤ, 25 ਜ਼ਖਮੀ
ਲਾਤੇਹਾਰ (ਝਾਰਖੰਡ): ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਬਰਾਤ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਪਲਟਣ ਨਾਲ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ, ਪੁਲਿਸ ਨੇ ਦੱਸਿਆ। ਇਹ ਹਾਦਸਾ ਮਹੂਆਦਨਰ ਪੁਲਿਸ ਸਟੇਸ਼ਨ ਦੀ ਹੱਦ ਅਧੀਨ ਓਰਸਾ ਘਾਟੀ ਵਿੱਚ ਵਾਪਰਿਆ। ਲਾਤੇਹਾਰ ਦੇ ਮਹੂਆਦਨਰ ਵਿੱਚ ਵਿਆਹ ਲਈ ਛੱਤੀਸਗੜ੍ਹ ਦੇ ਬਲਰਾਮਪੁਰ ਜ਼ਿਲ੍ਹੇ ਤੋਂ ਬਰਾਤ ਨੂੰ ਲੈ ਕੇ ਜਾ ਰਹੀ ਇੱਕ ਬੱਸ ਪਲਟ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ”ਐਸ.ਪੀ. ਕੁਮਾਰ ਗੌਰਵ ਨੇ ਦੱਸਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
