
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਫਰਵਰੀ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ...
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਫਰਵਰੀ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿੱਚ ਇੱਕ ਦਿਨਾਂ ਦੌਰੇ ਦੇ ਦੌਰਾਨ ਰਿਕਸ਼ਾ ਚਾਲਕ ਮੰਗਲ ਕੇਵਟ ਨਾਲ ਮੁਲਾਕਾਤ ਕੀਤੀ।
Mangal Kewat
ਉਸਨੇ ਆਪਣੀ ਧੀ ਦੇ ਵਿਆਹ ਦਾ ਸੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਸੀ। PM ਨੇ ਮੰਗਲ ਕੇਵਟ ਨਾਲ ਉਸਦੇ ਅਤੇ ਉਸਦੇ ਪਰਵਾਰ ਦਾ ਹਾਲ-ਚਾਲ ਪੁੱਛਿਆ ਅਤੇ ਨਾਲ ਹੀ ਸਵੱਛ ਭਾਰਤ ਅਭਿਆਨ ਵਿੱਚ ਕੇਵਟ ਦੀਆਂ ਕੋਸ਼ਿਸ਼ਾਂ ਦੀ ਪ੍ਰਸੰਸ਼ਾ ਵੀ ਕੀਤੀ।
PM Narendra Modi
ਦੱਸਦੇ ਦਈਏ ਕਿ ਪੀਐਮ ਮੋਦੀ ਤੋਂ ਪ੍ਰਭਾਵਿਤ ਹੋ ਕੇ ਮੰਗਲ ਕੇਵਟ ਨੇ ਆਪਣੇ ਪਿੰਡ ਵਿੱਚ ਗੰਗਾ ਦੇ ਕਿਨਾਰਿਆਂ ਨੂੰ ਆਪਣੇ ਆਪ ਸਾਫ਼ ਕਰਨ ਦਾ ਕੰਮ ਕੀਤਾ ਹੈ। ਦੱਸ ਦਈਏ ਕਿ ਰਿਕਸ਼ਾ ਚਾਲਕ ਮੰਗਲ ਕੇਵਟ ਨੂੰ ਉਨ੍ਹਾਂ ਦੀ ਧੀ ਦੇ ਵਿਆਹ ਦੀ ਵਧਾਈ ਦਿੰਦੇ ਹੋਏ ਇੱਕ ਪੱਤਰ ਭੇਜਿਆ ਸੀ।
PM Narendra Modi
ਮੰਗਲ ਕੇਵਟ ਦੀ ਧੀ ਦੇ ਵਿਆਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਇੱਕ ਪੱਤਰ ਭੇਜਿਆ ਗਿਆ, ਜਿਸ ਵਿੱਚ ਉਨ੍ਹਾਂ ਨੇ ਮੰਗਲ ਕੇਵਟ ਅਤੇ ਉਨ੍ਹਾਂ ਦੇ ਪਰਵਾਰ ਨੂੰ ਆਪਣਾ ਅਸ਼ੀਰਵਾਦ ਦਿੱਤਾ ਸੀ।