ਸੋਸ਼ਲ ਮੀਡੀਆ ਵਰਤਣ ਵਾਲੇ ਕਸ਼ਮੀਰੀਆਂ ਵਿਰੁੱਧ ਯੂਏਪੀਏ ਤਹਿਤ ਕੇਸ ਦਰਜ
Published : Feb 18, 2020, 2:00 pm IST
Updated : Feb 18, 2020, 2:00 pm IST
SHARE ARTICLE
File
File

ਹੁਰੀਅਤ ਨੇਤਾ ਗਿਲਾਨੀ ਦੀ ਵੀਡੀਓ ਕੀਤੀ ਸੀ ਅਪਲੋਡ

ਜੰਮੂ- ਜੰਮੂ ਕਸ਼ਮੀਰ ਪੁਲਿਸ ਨੇ ਪਰਾਕਸੀ ਸਰਵਰਾਂ ਰਾਹੀਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਸਾਰਿਆਂ ਖ਼ਿਲਾਫ਼ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ) ਅਧੀਨ ਕੇਸ ਦਾਇਰ ਕੀਤਾ ਗਿਆ ਹੈ। ਵੱਖ-ਵੱਖ ਉਪਭੋਗਤਾਵਾਂ ਦੁਆਰਾ ਸੋਸ਼ਲ ਮੀਡੀਆ 'ਤੇ ਬਿਮਾਰ ਹੁਰੀਅਤ ਨੇਤਾ ਸਯਦ ਅਲੀ ਗਿਲਾਨੀ ਦਾ ਵੀਡੀਓ ਅਪਲੋਡ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਲਾਗੂ ਕੀਤੀ ਗਈ ਹੈ। 

FileFile

ਪੁਲਿਸ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘ਸੋਸ਼ਲ ਮੀਡੀਆ ਦੀ ਦੁਰਵਰਤੋਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਸਾਈਬਰ ਥਾਣਾ (ਕਸ਼ਮੀਰ ਜ਼ੋਨ, ਸ੍ਰੀਨਗਰ) ਨੇ ਵੱਖ-ਵੱਖ ਸੋਸ਼ਲ ਮੀਡੀਆ ਉਪਭੋਗਤਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਲੋਕਾਂ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਦੁਰਵਰਤੋਂ ਕੀਤੀ।' ਪੁਲਿਸ ਦੇ ਬਿਆਨ ਵਿਚ ਅੱਗੇ ਕਿਹਾ ਗਿਆ ਹੈ, “ਵੱਖ-ਵੱਖ ਵੀਪੀਐਨ ਦੀ ਵਰਤੋਂ ਕਰਦਿਆਂ ਬਦਮਾਸ਼ਾਂ ਦੁਆਰਾ ਸੋਸ਼ਲ ਮੀਡੀਆ ਪੋਸਟਾਂ ਦਾ ਨੋਟਿਸ ਲੈਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ।

FileFile

ਇਹ ਲੋਕ ਕਸ਼ਮੀਰ ਘਾਟੀ ਦੇ ਮੌਜੂਦਾ ਸੁਰੱਖਿਆ ਦ੍ਰਿਸ਼ ਦੇ ਸਬੰਧ ਵਿੱਚ ਅਫਵਾਹਾਂ ਫੈਲਾਉਣ, ਵੱਖਵਾਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਅਤੇ ਅੱਤਵਾਦੀ ਕਾਰਵਾਈਆਂ/ਅੱਤਵਾਦੀਆਂ ਦੀ ਮਹਿਮਾ ਕਰਨ ਵਿੱਚ ਸ਼ਾਮਲ ਹਨ।’ ਵੀਪੀਐਨ ਉਨ੍ਹਾਂ ਮੋਬਾਈਲ ਐਪਲੀਕੇਸ਼ਨ ਨੂੰ ਕਹਿੰਦੇ ਹਨ ਜੋ ਤੁਹਾਡੇ ਇੰਟਰਨੈਟ ਸਰਵਰ ਨੂੰ ਬਦਲਦੀਆਂ ਹਨ ਅਤੇ ਤੁਹਾਨੂੰ ਕਿਸੇ ਹੋਰ ਦੇਸ਼ ਦੇ ਸਰਵਰ ‘ਤੇ ਪਾਉਂਦੀਆਂ ਹਨ। ਧਿਆਨ ਯੋਗ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਇੰਟਰਨੈੱਟ 'ਤੇ 6 ਮਹੀਨਿਆਂ ਦੀ ਪਾਬੰਦੀ ਤੋਂ ਬਾਅਦ ਵਾਦੀ ਵਿਚ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਹੈ।

FileFile

ਹਾਲਾਂਕਿ ਵਾਈਟਲਿਸਟ ਵੈਬਸਾਈਟਾਂ ਹੀ ਐਕਸੈਸ ਕੀਤਾ ਜਾ ਸਕਦੀ ਹੈ। ਸਰਕਾਰ ਨੇ ਰਾਜ ਵਿਚ ਸੋਸ਼ਲ ਮੀਡੀਆ ਅਤੇ ਪੀਅਰ-ਟੂ-ਪੀਅਰ ਐਪਲੀਕੇਸ਼ਨਾਂ ਦੀ ਵਰਤੋਂ 'ਤੇ ਵੀ ਪਾਬੰਦੀ ਲਗਾਈ ਹੈ। 14 ਫਰਵਰੀ ਨੂੰ ਇੱਕ ਸਰਕਾਰੀ ਆਦੇਸ਼ ਵਿੱਚ ਇੱਕ ਵਾਰ ਫਿਰ ਸਾਰੀਆਂ ਸੋਸ਼ਲ ਮੀਡੀਆ ਸਾਈਟਾਂ ਉੱਤੇ ਪਾਬੰਦੀਆਂ ਨੂੰ ਕਾਇਮ ਰੱਖਿਆ ਗਿਆ ਹੈ। ਪੁਲਿਸ ਦੇ ਬਿਆਨ ਵਿਚ ਅੱਗੇ ਕਿਹਾ ਗਿਆ ਹੈ, “ਬਦਮਾਸ਼ਾਂ ਦੁਆਰਾ ਸੋਸ਼ਲ ਮੀਡੀਆ ਸਾਈਟਾਂ ਦੀ ਦੁਰਵਰਤੋਂ ਦੀਆਂ ਲਗਾਤਾਰ ਹੀ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ।

FileFile

ਕਿ ਉਹ ਵੱਖਵਾਦੀ ਵਿਚਾਰਧਾਰਾ ਦਾ ਪ੍ਰਚਾਰ ਕਰਦੇ ਹਨ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਦੇ ਹਨ।” ਇਹ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਇਕ ਮਨਪਸੰਦ ਪਲੇਅਫਾਰਮ ਬਣਿਆ ਹੋਇਆ ਹੈ ਉਪਭੋਗਤਾਵਾਂ ਨੂੰ ਕਾਫ਼ੀ ਗੁਮਨਾਮ ਅਤੇ ਵਿਆਪਕ ਪਹੁੰਚ ਪ੍ਰਦਾਨ ਕਰਦਾ ਹੈ। ਇਸ ਸਬੰਧ ਵਿਚ ਬਹੁਤ ਸਾਰੀ ਗੈਰਕਾਨੂੰਨੀ ਸਮੱਗਰੀ ਬਰਾਮਦ ਕੀਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement