ਮਮਤਾ ਸਰਕਾਰ ਦੇ ਮੰਤਰੀ ਜ਼ਾਕਿਰ ਹੁਸੈਨ ’ਤੇ ਹਮਲਾ, ਹਸਪਤਾਲ ਵਿਚ ਭਰਤੀ
Published : Feb 18, 2021, 9:02 am IST
Updated : Feb 18, 2021, 9:08 am IST
SHARE ARTICLE
TMC minister Zakir Hussain
TMC minister Zakir Hussain

ਹਮਲੇ ਵਿਚ ਮੰਤਰੀ ਅਤੇ ਦੋ ਲੋਕ ਗੰਭੀਰ ਜ਼ਖਮੀ

ਕੋਲਕਾਤਾ: ਬੀਤੀ ਰਾਤ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਸਰਕਾਰ ਵਿਚ ਕਿਰਤ ਮੰਤਰੀ ਜ਼ਾਕਿਰ ਹੁਸੈਨ ‘ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ। ਹਮਲੇ ਵਿਚ ਮੰਤਰੀ ਅਤੇ ਦੋ ਹੋਰ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਜ਼ਾਕਿਰ ਹੁਸੈਨ ਕੋਲਕਾਤਾ ਜਾਣ ਲਈ ਮੁਰਸ਼ੀਦਾਬਾਦ ਰੇਲਵੇ ਸਟੇਸ਼ਨ ਜਾ ਰਹੇ ਸੀ। ਇਸ ਦੌਰਾਨ ਉਹਨਾਂ ‘ਤੇ ਬੰਬ ਨਾਲ ਹਮਲਾ ਕੀਤਾ ਗਿਆ।

 Zakir HussainZakir Hussain

ਮੰਤਰੀ ਅਤੇ ਹੋਰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮੰਤਰੀ ਦੀ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਮੁਰਸ਼ੀਦਾਬਾਦ ਮੈਡੀਕਲ ਕਾਲਜ ਦੇ ਸੁਪਰਡੈਂਟ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਕਿਰਤ ਮੰਤਰੀ ਜ਼ਾਕਿਰ ਹੁਸੈਨ ਖ਼ਤਰੇ ਤੋਂ ਬਾਹਰ ਹਨ। ਉਹਨਾਂ ਦੇ ਇਕ ਹੱਥ ਅਤੇ ਇਕ ਲੱਟ ‘ਤੇ ਸੱਟ ਵੱਜੀ ਹੈ।

Mamta Mamata Banerjee

ਇਹ ਹਮਲਾ ਕਿਸ ਵੱਲੋਂ ਕੀਤਾ ਗਿਆ, ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਇਸ ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਪੱਛਮੀ ਬੰਗਾਲ ਵਿਚ ਇਸ ਸਾਲ ਅਪ੍ਰੈਲ-ਮਈ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚਲਦਿਆਂ ਸੂਬੇ ਦਾ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਚੁਣਵੀ ਮਾਹੌਲ ਦੇ ਚਲਦਿਆਂ ਲਗਾਤਾਰ ਹਿੰਸਕ ਘਟਨਾਵਾਂ ਦੀਆਂ ਖ਼ਬਰਾਂ ਆ ਰਹੀਆਂ ਹਨ।

ਰੇਲ ਮੰਤਰੀ ਨੇ ਕੀਤੀ ਘਟਨਾ ਦੀ ਨਿੰਦਾ

Piyush Goyal
Piyush Goyal

ਇਸ ਘਟਨਾ ਤੋਂ ਬਾਅਦ ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਟਵੀਟ ਕਰਦਿਆਂ ਇਸ ਘਟਨਾ ਦੀ ਨਿੰਦਾ ਕੀਤੀ। ਉਹਨਾਂ ਲਿਖਿਆ, ‘ਮੈਂ ਪੱਛਮੀ ਬੰਗਾਲ ਦੇ ਨਿਮਟੀਟਾ ਰੇਲਵੇ ਸਟੇਸ਼ਨ ‘ਤੇ ਹੋਏ ਬੰਬ ਹਮਲੇ ਦੀ ਨਿੰਦਾ ਕਰਦਾ ਹਾਂ। ਇਸ ਹਮਲੇ ਵਿਚ ਜੋ ਜ਼ਖਮੀ ਹੋਏ, ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ’।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement