ਸ੍ਰੀ ਨਨਕਾਣਾ ਸਾਹਿਬ ਲਈ ਜਥੇ ‘ਤੇ ਰੋਕ ਬਾਰੇ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
Published : Feb 18, 2021, 7:33 pm IST
Updated : Feb 18, 2021, 7:33 pm IST
SHARE ARTICLE
Bibi jagir kaur
Bibi jagir kaur

-ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ । 

pm Modipm Modiਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ । ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ,ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ। 

Amit ShahAmit Shahਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਯਾਦ ਦਿਵਾਇਆ ਕਿ ਜਥੇ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਪਰੰਤੂ ਆਖ਼ਰੀ ਮੌਕੇ ’ਤੇ ਬੀਤੇ ਕੱਲ੍ਹ ਜਥੇ ਨੂੰ ਰੱਦ ਕਰ ਦੇਣਾ ਹੈਰਾਨੀਜਨਕ ਹੈ ।

Bibi Jageer KaurBibi Jageer Kaurਉਨ੍ਹਾਂ ਲਿਖਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ,ਜਿਨ੍ਹਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ, ਜਿਸ ਲਈ ਸੰਜਦੀਗੀ ਨਾਲ ਗੌਰ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement