ਕਿਸਾਨੀ ਅੰਦੋਲਨ ਦੇ ਤੂਫਾਨ ਨੂੰ ਨਹੀਂ ਰੋਕ ਪਏਗੀ ਕੇਂਦਰ ਸਰਕਾਰ -ਨਵਜੋਤ ਸਿੱਧੂ
Published : Feb 18, 2021, 5:57 pm IST
Updated : Feb 18, 2021, 5:57 pm IST
SHARE ARTICLE
Navjot sidhu
Navjot sidhu

ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਦਬਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਫੁਰਮਾਨ ਜਾਰੀ ਕਰ ਰਹੀ ਹੈ ।

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦੇ ਹੱਕ ‘ਚ ਟਵੀਟ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਹੁਣ ਕੇਂਦਰ ਸਰਕਾਰ ਨਹੀਂ ਰੋਕ ਸਕੇਗੀ ਕਿਉਂਕਿ ਕੇਂਦਰ ਕਿਸਾਨੀ ਅੰਦੋਲਨ ਆਪਣੇ ਸਿਖਰਾਂ ਉੱਤੇ ਹੈ । ਸੰਸਦ ਮੈਂਬਰ ਨਵਜੋਤ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਦਬਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਫੁਰਮਾਨ ਜਾਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਇਹ ਭੁਲੇਖਾ ਹੈ ਕਿ ਉਹ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਵਾਲੇ ਅੰਦੋਲਨ ਨੂੰ ਰੋਕ ਸਕੇਗੀ ।

Navjot singh sidhu  and modi Navjot singh sidhu and modi ਸਿੱਧੂ ਨੇ ਕਿਸਾਨੀ ਅੰਦੋਲਨ ਦੇ ਸਮਰਥਣ ਕਰਦਿਆਂ ਆਪਣੇ ਸਾਇਰਾਨਾ ਅੰਦਾਜ਼ ਵਿਚ ਕੁਝ ਇਸ ਤਰ੍ਹਾਂ ਕਿਹਾ ਹੈ  “ਕਾਲੇ ਕਾਨੂੰਨ ਵਾਲੇ ਕਿਸਾਨੋਂ ਕੀ ਇਸ ਤੂਫਾਨੀ ਨਦੀ ਕੋ ਨਾ ਰੋਕੇਂ । ਯੇ ਨਦੀ ਅਪਣੇ ਖ਼ਤਰੇ ਕੇ ਨਿਸ਼ਾਨ ਪਰ ਅਬ ਹੈ ।। ਸ਼ਾਹੀ ਫ਼ਰਮਾਨ ਪਰ ਕਿਸਾਨ ਭਲਾਂ ਕੈਸੇ ਨਾ ਕੁਛ ਬੋਲੇਂ । ਜਿਸਕਾ ਸ਼ਿਕੰਜਾ ਹੀ ਕਿਸਾਨੋਂ ਕੇ ਗਿਰੇਬਾਨ ਪਰ ਅਬ ਹੈ ।।
sidhunavjot singh sidhuਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਕਿਸਾਨੀ ਅੰਦੋਲਨ ਨੂੰ ਮੁੱਢ ਤੋਂ ਹੀ ਸਮਰਥਨ ਕਰਦੀ ਜਾ ਰਹੀ ਹੈ ਹਾਲ ਵਿੱਚ ਹੀ ਹੋਈਆਂ ਸਥਾਨਕ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਕਾਂਗਰਸ ਨੂੰ ਪੰਜਾਬ ਵਿਚ ਚੋਣਾਂ ਵਿਚ ਵੱਡੀ ਸਫ਼ਲਤਾ ਮਿਲੀ ਹੈ, ਇਸ ਪਿੱਛੇ ਵੀ ਕਿਸਾਨੀ ਅੰਦੋਲਨ ਦਾ ਵੱਡਾ ਰੋਲ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੇ ਹੱਕ ਵਿਚ ਫਤਵਾ ਜਾਰੀ ਕੀਤਾ ਹੈ ।

CM PunjabCM Punjabਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਇਸ ਗੱਲ ਨੂੰ ਦਰਸਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕਾਲੇ ਕਾਨੂੰਨ ਲੋਕ ਵਿਰੋਧੀ ਹਨ । ਉਨ੍ਹਾਂ ਕਿਹਾ ਕਿ ਸਰਕਾਰੀ ਫੁਰਮਾਨ ਬੇਸ਼ੱਕ ‘ਤੇ ਕਿਸਾਨ ਬੇਸੱਕ ਨਾ ਬੋਲਣ , ਜਿਸ ਦਾ ਸ਼ਿਕੰਜਾ ਕਿਸਾਨਾਂ ਦੀ ਭਾਰੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement